ਲੁਧਿਆਣਾ: ਸ਼ਹਿਰ ਵਿੱਚ ਜਲੰਧਰ ਬਾਈਪਾਸ ਸਥਿਤ ਕਾਂਗਰਸੀਆਂ ਵੱਲੋਂ ਅੱਜ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਲੀਡਰਾਂ ਨੇ ਕਿਹਾ ਕਿ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦ ਹੋਏ ਕੇਸ ਖੋਲ੍ਹੇ ਜਾ ਰਹੇ ਨੇ ਅਤੇ ਉਨ੍ਹਾਂ ਨੂੰ ਵਾਰ ਵਾਰ ਬੁਲਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਵਿੱਚ ਚੱਲ ਰਹੇ ਹੋਰਨਾਂ ਮੁੱਦਿਆਂ ਨੂੰ ਪਾਸੇ ਰੱਖ ਕੇ ਜਾਣ ਬੁੱਝ ਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪਰੇਸ਼ਾਨ ਕਰ ਰਹੇ ਨੇ ਤਾਂ ਜੋ ਲੋਕਾਂ ਦਾ ਧਿਆਨ ਹੋਰਨਾਂ ਮੁੱਦਿਆਂ ਵੱਲ ਨਾ ਜਾ ਸਕੇ।
ਇਸ ਮੌਕੇ ਲੁਧਿਆਣਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਤੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਗਈ ਅਤੇ ਕਿਹਾ ਗਿਆ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਦੇ ਸੀਨੀਅਰ ਲੀਡਰਾਂ ਅਤੇ ਗਾਂਧੀ ਪਰਿਵਾਰ ਨੂੰ ਵਾਰ ਵਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ।