ਲੁਧਿਆਣਾ: 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਕੀਤੀਆਂ ਜਾਣ ਲੱਗ ਪਈਆਂ ਹਨ। ਇਸੇ ਦੇ ਚੱਲਦੇ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਲੁਧਿਆਣਾ ਜਿਲ੍ਹੇ ਚ ਸਥਾਨਕ ਸਰਕਟ ਹਾਊਸ ਚ ਕਾਂਗਰਸ ਸੇਵਾ ਦਲ ਵੱਲੋਂ ਮੀਟਿੰਗ ਕੀਤੀ ਗਈ। ਦੱਸ ਦਈਏ ਕਿ ਇਸ ਮੀਟਿੰਗ ’ਚ ਪੰਜਾਬ ਦੇ ਵੱਖ-ਵੱਖ ਪ੍ਰਧਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਠਾਕੁਰ ਬਲਵਿੰਦਰ ਸਿੰਘ ਸੰਭਯਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਮਾਮਲਿਆਂ ’ਤੇ ਗੱਲਬਾਤ ਕੀਤੀ।
2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਗਈ ਚਰਚਾ
ਇਸ ਦੌਰਾਨ ਪੰਜਾਬ ਪ੍ਰਧਾਨ ਨਿਰਮਲ ਕੈੜਾ ਨੇ ਕਿਹਾ ਕਿ ਪੰਜਾਬ ਦੇ ਪ੍ਰਧਾਨਾਂ ਅਤੇ ਇੰਚਾਰਜ ਨਾਲ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ। ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਜਿੱਤ ਹਾਸਿਲ ਕਰਨ ਲਈ ਆਪਣੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕਰ ਰਹੀ ਹੈ। ਇਸ ਦੌਰਾਨ ਮੌਜੂਦ ਕਾਂਗਰਸੀ ਆਗੂਆਂ ਕੋਲੋਂ ਸੁਝਾਅ ਵੀ ਲਏ ਗਏ ਹਨ।