ਲੁਧਿਆਣਾ: ਖੇਤੀ ਸੁਧਾਰ ਬਿੱਲਾਂ ਦੇ ਖਿਲਾਫ਼ ਜਿੱਥੇ ਅਕਾਲੀ ਦਲ ਵੱਲੋਂ ਮੁੱਲਾਂਪੁਰ ਦਾਖਾ ਵਿਖੇ ਵੱਡੀ ਤਦਾਦ 'ਚ ਟਰੈਕਟਰ ਰੈਲੀ ਕੱਢੀ ਗਈ ਉਥੇ ਹੀ ਦੂਜੇ ਪਾਸੇ ਕਾਂਗਰਸ ਵੱਲੋਂ ਵੀ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸਦੀਪ ਸੰਧੂ ਨੇ ਵੀ ਟਰੈਕਟਰ ਰੈਲੀ ਕੱਢੀ। ਇਸ ਮੌਕੇ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ।
ਕਿਸਾਨਾਂ ਦੇ ਹੱਕਾਂ 'ਚ ਕਾਂਗਰਸ ਨੇ ਕੱਢੀ ਟਰੈਕਟਰ ਰੈਲੀ
ਖੇਤੀ ਸੁਧਾਰ ਬਿੱਲਾਂ ਦੇ ਖਿਲਾਫ਼ ਅਕਾਲੀ ਦਲ ਵੱਲੋਂ ਮੁੱਲਾਂਪੁਰ ਦਾਖਾ ਵਿਖੇ ਟਰੈਕਟਰ ਰੈਲੀ ਕੱਢੀ ਗਈ। ਉੱਥੇ ਹੀ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨੇ ਵੀ ਟਰੈਕਟਰ ਰੈਲੀ ਕੱਢੀ।
ਫ਼ੋਟੋ
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਾਰ ਹੁਣ ਕੋਣ ਲਵੇਗਾ ਇਕ ਵੱਡਾ ਸਵਾਲ ਹੈ, ਇਸ ਦੌਰਾਨ ਉਨ੍ਹਾਂ ਅਕਾਲੀ ਦਲ 'ਤੇ ਵੀ ਸਵਾਲ ਖੜ੍ਹੇ ਕੀਤੇ, ਉਧਰ ਦੂਜੇ ਪਾਸੇ ਕਿਸਾਨਾਂ ਨੇ ਵੀ ਖੇਤੀ ਬਿੱਲ ਦਾ ਵਿਰੋਧ ਕੀਤਾ।
ਉੱਥੇ ਹੀ ਰੈਲੀ ਵਿੱਚ ਸ਼ਾਮਲ ਹੋਏ ਕਿਸਾਨ ਨੇ ਕਿਹਾ ਕਿ ਜਿਹੜੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਦਾ ਧੰਨਵਾਦ ਕਰਦੇ ਹਨ ਤੇ ਨਾਲ ਹੀ ਕਿਹਾ ਕਿ ਉਹ ਉਦੋਂ ਤੱਕ ਪ੍ਰਦਰਸ਼ਨ ਕਰਦੇ ਰਹਿਣਗੇ ਜਦੋਂ ਤੱਕ ਮੰਗ ਪੂਰੀ ਨਹੀਂ ਹੁੰਦੀ।
Last Updated : Sep 24, 2020, 9:32 AM IST