ਪੰਜਾਬ

punjab

ETV Bharat / state

ਕਾਂਗਰਸੀਆਂ ਨੇ ਲਗਾਈਆਂ ਪੰਜਾਬ ‘ਚ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ:ਮਜੀਠੀਆ - Majithia

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ, ਕਿਹਾ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਫੈਕਟਰੀਆਂ ਪਿਛਲੇ ਲੰਬੇ ਸਮੇਂ ਤੋਂ ਚਲਾ ਰਹੇ ਹਨ।

ਕਾਂਗਰਸੀਆਂ ਨੇ ਲਗਾਈਆਂ ਪੰਜਾਬ ‘ਚ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ:ਮਜੀਠੀਆ
ਕਾਂਗਰਸੀਆਂ ਨੇ ਲਗਾਈਆਂ ਪੰਜਾਬ ‘ਚ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ:ਮਜੀਠੀਆ

By

Published : Aug 14, 2021, 10:42 PM IST

ਲੁਧਿਆਣਾ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ, ਕਿਹਾ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਇੱਕ ਪਾਸੇ ਜਿੱਥੇ ਕਾਨੂੰਨ ਵਿਵਸਥਾ ਠੱਪ ਹੋਈ ਹੈ। ਉਥੇ ਹੀ ਪੰਜਾਬ ਵਿੱਚ ਨਸ਼ਾ ਹੋਰ ਜ਼ਿਆਦਾ ਫੈਲਿਆ ਹੈ। ਜਿਸ ਕਰਕੇ ਪੰਜਾਬ ਦੀ ਜਵਾਨੀ ਦਿਨੋ-ਦਿਨ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ, ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿ ਕਰ ਰਹੇ ਹਨ। ਉਨ੍ਹਾਂ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਗੱਲ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਕਰ ਸਕਦੇ।

ਜਿਗਰ ਖ਼ਾਸ ਹੈ, ਕਿ ਲਗਾਤਾਰ ਵਿਰੋਧੀ ਪਾਰਟੀਆਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲ ਦੇ ਕਾਰਜਕਾਲ ‘ਤੇ ਸਵਾਲ ਖੜ੍ਹੇ ਕਰਦੀ ਰਹੀਆਂ ਹਨ। ਉਨ੍ਹਾਂ ਨੇ ਕਿਹਾ, ਕਿ ਕਾਂਗਰਸ ਨੇ ਸੱਤਾਂ ਵਿੱਚ ਆਉਣ ਦੇ ਲਈ ਅਕਾਲੀ ਦਲ ਨੂੰ ਨਸ਼ੇ ਦੇ ਮੁੱਦੇ ‘ਤੇ ਬਦਨਾਮ ਕੀਤਾ ਸੀ। ਪਰ ਅੱਜ ਪੰਜਾਬ ਅੰਦਰ ਕਾਂਗਰਸ ਦੇ ਕੀ ਹਾਲ ਹਨ। ਉਹ ਕਿਸੇ ਤੋਂ ਨਹੀਂ ਲੁਕੇ

ਉਨ੍ਹਾਂ ਨੇ ਕਿਹਾ, ਕਿ ਪੰਜਾਬ ਅੰਦਰ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਖੋਲ੍ਹਿਆ ਹਨ। ਜਿਸ ਨਾਲ ਪੰਜਾਬ ਲੋਕਾਂ ਦੀ ਮੌਤ ਹੋ ਰਹੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਕੋਈ ਚਿੰਤਾ ਨਹੀਂ ਹੈ।

ਇਹ ਵੀ ਪੜ੍ਹੋ:ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਲਹਿਰਾਉਣਗੇ ਤਿਰੰਗਾ

ABOUT THE AUTHOR

...view details