ਲੁਧਿਆਣਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦਾ ਦੌਰ ਮੁਕੰਮਲ ਹੋ ਚੁੱਕਾ ਹੈ, ਜੇਕਰ ਗੱਲ ਰਾਏਕੋਟ ਹਲਕੇ ਦੀ ਕੀਤੀ ਜਾਵੇ ਤਾਂ ਇੱਥੇ 15 ਵਾਰਡਾਂ ਵਿੱਚ ਵੋਟਿੰਗ ਹੋਣੀ ਹੈ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਨਗਰ ਕੌਂਸਲ ਚੋਣਾਂ: ਰਾਏਕੋਟ ’ਚ 30 ਪੋਲਿੰਗ ਬੂਥਾਂ ਦਾ ਨਿਰਮਾਣ - ਨਗਰ ਕੌਂਸਲ ਚੋਣਾਂ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦਾ ਦੌਰ ਮੁਕੰਮਲ ਹੋ ਚੁੱਕਾ ਹੈ। ਜੇਕਰ ਗੱਲ ਰਾਏਕੋਟ ਹਲਕੇ ਦੀ ਕੀਤੀ ਜਾਵੇ ਤਾਂ ਇੱਥੇ 15 ਵਾਰਡਾਂ ਵਿੱਚ ਵੋਟਿੰਗ ਹੋਣੀ ਹੈ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਮੌਕੇ ਚੋਣਾਂ ਸਬੰਧੀ ਤਿਆਰੀਆਂ ਦੀ ਜਾਣਕਾਰੀ ਦਿੰਦਿਆਂ ਐਸਡੀਐਮ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ 15 ਵਾਰਡਾਂ ਦੇ ਲਈ ਕੋਰੋਨਾ ਦੇ ਮੱਦੇਨਜ਼ਰ 30 ਪੋਲਿੰਗ ਬੂਥ ਬਣਾਏ ਗਏ ਹਨ। ਐਸਡੀਐਮ-ਕਮ-ਚੋਣ ਅਫਸਰ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਚੋਣ ਅਮਲਾ ਵੀ ਨਿਰਧਾਇਤ ਪੋਲਿੰਗ ਬੂਥਾਂ ’ਤੇ ਪਹੁੰਚ ਚੁੱਕਾ ਹੈ।
ਉਨ੍ਹਾਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਵਾਰਡਾਂ ਲਈ 30 ਪੋਲਿੰਗ ਬੂਥਾਂ ਦਾ ਪ੍ਰਬੰਧ ਕੀਤਾ ਗਿਆ। ਇਹ ਖ਼ਾਸ ਤੌਰ ’ਤੇ ਕੋਵਿਡ ਮਹਾਂਮਾਰੀ ਨੂੰ ਧਿਆਨ ’ਚ ਰੱਖਦਿਆਂ ਹਰ ਵਾਰਡ ’ਚ ਵਿਸ਼ੇਸ਼ ਤੌਰ ’ਤੇ 2 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਚੋਣਾਂ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ।