ਲੁਧਿਆਣਾ: ਪੰਜਾਬ ਭਰ 'ਚ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਅੱਗੇ ਪੰਜਾਬ ਸਰਕਾਰ ਝੁਕਦੀ ਵਿਖਾਈ ਦੇ ਰਹੀ ਹੈ। ਸਰਕਾਰ ਨੇ ਭੁੱਖ ਹੜਤਾਲ 'ਤੇ ਬੈਠੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਠੇਕਾ ਮੁਲਾਜ਼ਮਾਂ ਵੱਲੋਂ ਆਪਣਾ ਸੰਘਰਸ਼ ਖ਼ਤਮ ਕੀਤਾ ਜਾ ਰਿਹਾ ਹੈ।
ਭੁੱਖ ਹੜਤਾਲ 'ਤੇ ਬੈਠੇ ਠੇਕਾ ਮੁਲਾਜ਼ਮਾਂ ਨੇ ਖ਼ਤਮ ਕੀਤਾ ਸੰਘਰਸ਼
ਭੁੱਖ ਹੜਤਾਲ 'ਤੇ ਬੈਠੇ ਠੇਕਾ ਮੁਲਾਜ਼ਮਾਂ ਆਪਣਾ ਸੰਘਰਸ਼ ਖ਼ਤਮ ਕਰ ਰਹੇ ਹਨ। ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਵਾਇਆ ਹੈ।
ਫ਼ਾਈਲ ਫ਼ੋਟੋ।
ਲੁਧਿਆਣਾ ਤੋਂ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, 2004 ਤੋਂ ਬਾਅਦ ਹੋਈਆਂ ਭਰਤੀਆਂ ਲਈ ਪੈਨਸ਼ਨ ਬਹਾਲ ਕਰਨ, 2016 'ਚ ਪਾਸ ਹੋਏ ਐਕਟ ਨੂੰ ਲਾਗੂ ਕਰਨ ਅਤੇ ਪੇ-ਕਮਿਸ਼ਨ ਲਾਗੂ ਕਰਨ ਨੂੰ ਲੈ ਕੇ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ 25 ਮਈ ਨੂੰ ਉਨ੍ਹਾਂ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਪੱਕੀ ਹੋ ਗਈ ਹੈ ਜਿਸ ਵਿੱਚ ਉਹ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਰਾਹ ਕੱਢਣਗੇ।