ਲੁਧਿਆਣਾ: ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਦੇ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ 2.35 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ।
ਪੰਜਾਬ 'ਚ ਪੱਕੇ ਹੋਣਗੇ ਕੰਟ੍ਰੈਕਟ ਮੁਲਾਜ਼ਮ ! ਇਸ ਦੌਰਾਨ ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੀ ਇੰਡਸਟਰੀ ਨੂੰ ਮੁੜ ਸੁਰਜੀਤ ਕਰਨ ਲਈ ਕਾਂਗਰਸ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਸਰਕਾਰ ਨੇ ਅੱਡੀ ਚੋਟੀ ਦਾ ਜ਼ੋਰ ਲਾਇਆ। ਉਨ੍ਹਾਂ ਕਿਹਾ ਕਿ ਕਦੇ ਵੀ ਆਪਣੇ ਕੰਮਾਂ ਤੋਂ ਸੰਤੁਸ਼ਟ ਨਹੀਂ ਹੋਣਾ ਚਾਹੀਦਾ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਜਾਰੀ ਰਹਿਣਗੇ।
ਪੰਜਾਬ 'ਚ ਪੱਕੇ ਹੋਣਗੇ ਕੰਟ੍ਰੈਕਟ ਮੁਲਾਜ਼ਮ ! ਇਸ ਮੌਕੇ ਮਨਪ੍ਰੀਤ ਬਾਦਲ ਦਾ ਪੰਜਾਬ ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਜੋ ਠੇਕੇ ‘ਤੇ ਮੁਲਾਜ਼ਮ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਪੱਕਾ ਕਰਨ ਲਈ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਵਿੱਚ ਉਹ ਇੱਕ ਬਿੱਲ ਲੈ ਕੇ ਆਉਣਗੇ ਅਤੇ ਕਾਨੂੰਨ ਬਣਾਉਣ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਪੰਜਾਬ 'ਚ ਪੱਕੇ ਹੋਣਗੇ ਕੰਟ੍ਰੈਕਟ ਮੁਲਾਜ਼ਮ ! ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਲੈ ਕੇ ਨਸ਼ੇ ਸਬੰਧੀ ਫਿਲਮਾਂ ਬਣਾਈਆਂ ਜਾਂਦੀਆਂ ਸਨ ਉਸੇ ਪੰਜਾਬ ਦੇ ਖਿਡਾਰੀ ਅੱਜ ਮੈਡਲ ਲਿਆ ਰਹੇ ਹਨ ਉਨ੍ਹਾਂ ਕਿਹਾ ਕਿ ਅਸੀਂ ਹਰਿਆਣੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਨੇ ਭੱਠਲ ਨਾਲ ਕੀਤੀ ਮੁਲਾਕਾਤ