ਲੁਧਿਆਣਾ: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਬੀਤੇ ਦੋ ਤਿੰਨ ਦਿਨਾਂ ਤੋਂ ਮੌਸਮ ਬੱਦਲਵਾਈ ਵਾਲਾ ਬਣਿਆ ਹੋਇਆ ਹੈ। ਕਈ ਥਾਵਾਂ ਉੱਤੇ ਰੁੱਕ ਰੁੱਕ ਕੇ ਮੀਂਹ ਵੀ ਹੋ ਰਿਹਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੀ 14 ਮਈ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਮਈ ਮਹੀਨੇ ਵਿੱਚ ਆਮ ਨਾਲੋਂ ਜ਼ਿਆਦਾ ਮੀਂਹ ਹੋ ਸਕਦਾ ਹੈ।
ਮੌਸਮ ਖੇਤੀ ਲਈ ਵੀ ਲਾਹੇਵੰਦ
ਉਨ੍ਹਾਂ ਇਹ ਵੀ ਕਿਹਾ ਕਿ ਇਹ ਮੌਸਮ ਖੇਤੀ ਲਈ ਵੀ ਲਾਹੇਵੰਦ ਹੈ ਕਿਉਂਕਿ ਕਿਸਾਨ ਆਪਣੀਆਂ ਕਣਕ ਦੀ ਫ਼ਸਲ ਸਾਂਭ ਚੁੱਕੇ ਹਨ ਅਤੇ ਝੋਨੇ ਦੀ ਫਸਲ ਦੀ ਬਿਜਾਈ ਭਾਰਤ ਲਈ ਤਿਆਰੀ ਹੋ ਰਹੀ ਹੈ ਜਿਸ ਕਰਕੇ ਇਸ ਦਾ ਕੋਈ ਨੁਕਸਾਨ ਨਹੀਂ। ਇਹ ਮੌਸਮ ਕਾਫੀ ਫਾਇਦੇਮੰਦ ਹੈ।