ਲੁਧਿਆਣਾ: ਕੋਰੋਨਾ ਵਾਇਰਸ ਦੇ ਵੀਰਵਾਰ ਨੂੰ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ। ਸ਼ਹਿਰ ’ਚ ਕੋਰੋਨਾ ਨਾਲ ਪਾਜ਼ੀਟਿਵ 968 ਮਰੀਜ਼ ਪਾਏ ਗਏ ਹਨ ਜਿਨ੍ਹਾਂ ’ਚ 880 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਦਕਿ 88 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ। ਇਨ੍ਹਾਂ ਹੀ ਨਹੀਂ 9 ਮਰੀਜ਼ਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਵੀ ਹੋ ਗਈ ਹੈ। ਦੱਸ ਦਈਏ ਕਿ ਮ੍ਰਿਤਕਾਂ ਦੇ ਵਿਚ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਡਾ ਐਸ ਐਸ ਜੌਹਲ ਦੀ ਨੂੰਹ ਅਤੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਸਕੱਤਰ ਜਨਮੇਜਾ ਸਿੰਘ ਜੌਹਲ ਦੀ ਧਰਮ ਪਤਨੀ ਡਾ ਨਰਿੰਦਰ ਕੌਰ ਜੌਹਲ ਦੀ ਵੀ ਮੌਤ ਹੋ ਗਈ ਹੈ।
ਲੁਧਿਆਣਾ ’ਚ ਕੋਰੋਨਾ ਨੇ ਤੋੜਿਆ ਰਿਕਾਰਡ, 968 ਨਵੇਂ ਮਾਮਲੇ ਆਏ ਸਾਹਮਣੇ - ਨਵੇਂ ਮਾਮਲੇ ਆਏ ਸਾਹਮਣੇ
ਕੋਰੋਨਾ ਵਾਇਰਸ ਦੇ ਵੀਰਵਾਰ ਨੂੰ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ। ਸ਼ਹਿਰ ’ਚ ਕੋਰੋਨਾ ਨਾਲ ਪਾਜ਼ੀਟਿਵ 968 ਮਰੀਜ਼ ਪਾਏ ਗਏ ਹਨ ਜਿਨ੍ਹਾਂ ’ਚ 880 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਦਕਿ 88 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ। ਇਨ੍ਹਾਂ ਹੀ ਨਹੀਂ 9 ਮਰੀਜ਼ਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਵੀ ਹੋ ਗਈ ਹੈ।
ਇਸ ਤੋਂ ਇਲਾਵਾ ਮਾਛੀਵਾੜਾ ਦੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਕੱਠੇ ਹੀ 6 ਅਧਿਆਪਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ’ਚ ਸਕੂਲ ਦੀ ਪ੍ਰਿੰਸੀਪਲ ਵੀ ਸ਼ਾਮਲ ਹੈ। ਕਾਬਿਲੇਗੌਰ ਹੈ ਕਿ ਸਕੂਲ ਵਿੱਚ ਦਾਖਿਲੇ ਚੱਲ ਰਹੇ ਹਨ ਜਿਸ ਕਾਰਨ ਸਿੱਖਿਆ ਵਿਭਾਗ ਵੱਲੋਂ ਸਕੂਲ ਬੰਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਜਿਹਾ ਕਰਨ ਨਾਲ ਦਾਖ਼ਿਲਿਆਂ ’ਤੇ ਅਸਰ ਪਵੇਗਾ ਪਰ ਇਸ ਨਾਲ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵੀ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਦੱਸ ਦਈਏ ਕਿ ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਣੀ ਸ਼ੁਰੂ ਹੋ ਜਾਵੇਗੀ। ਜਿਸ ਦੀਆਂ ਤਿਆਰੀਆਂ ਪੰਜਾਬ ਦੇ ਸਿਹਤ ਮਹਿਕਮੇ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜੋ: ਮੋਦੀ ਅਤੇ ਕੇਜਰੀਵਾਲ ਦਿੱਲੀ ਦੀ ਆਕਸੀਜਨ ਬਾਰੇ ਗੱਲਬਾਤ ਕਰਨਗੇ