ਲੁਧਿਆਣਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਸਖ਼ਤੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਜਿਥੇ ਰਾਤ ਦਾ ਕਰਫਿਊ ਲਗਾਇਆ ਗਿਆ ਹੈ, ਉਥੇ ਹੋਰ ਵੀ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਲੁਧਿਆਣਾ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਇਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਸਖ਼ਤੀ ਵਰਤੀ ਜਾ ਰਹੀ ਹੈ। ਲੁਧਿਆਣਾ ਦੇ ਦੁੱਗਰੀ ਫੇਜ਼ ਇੱਕ ਅਤੇ ਦੋ 'ਚ ਕੋਰੋਨਾ ਦੇ ਮਾਮਲੇ ਜ਼ਿਆਦਾ ਆਉਣ ਕਾਰਨ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੀਤੇ ਦਿਨ ਜ਼ਿਲ੍ਹੇ 'ਚ 839 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 14 ਲੋਕਾਂ ਨੇ ਬੀਤੇ ਦਿਨੀਂ ਕੋਰੋਨਾ ਕਾਰਨ ਦਮ ਤੋੜਿਆ ਹੈ।
ਲੁਧਿਆਣਾ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ: 839 ਨਵੇਂ ਮਾਮਲੇ ਆਏ ਸਾਹਮਣੇ
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਸਖ਼ਤੀ ਵਰਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਜਿਥੇ ਰਾਤ ਦਾ ਕਰਫਿਊ ਲਗਾਇਆ ਗਿਆ ਹੈ, ਉਥੇ ਹੋਰ ਵੀ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਲੁਧਿਆਣਾ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਇਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਸਖ਼ਤੀ ਵਰਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਦੇ ਦੂਜੇ ਸਟ੍ਰੇਨ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਬੈੱਡਾਂ ਦੀ ਸਮਰੱਥਾ 90 ਫ਼ੀਸਦੀ ਤੋਂ ਵੱਧ ਹੈ ਅਤੇ ਨਾਲ ਹੀ ਨਿੱਜੀ ਹਸਪਤਾਲਾਂ ਨੂੰ ਵੀ ਸਮਰੱਥਾ ਵਧਾਉਣ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲਹੇ 'ਚ ਹੁਣ ਤੱਕ ਚਾਰ ਲੱਖ ਲੋਕਾਂ ਨੂੰ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ, ਅਤੇ ਜਲਦ ਹੋਰ ਲੋਕਾਂ ਨੂੰ ਵੀ ਵੈਕਸੀਨੇਸ਼ਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੰਟਨਮੈਂਟ ਅਤੇ ਮਾਈਕਰੋ ਕੰਟਨਮੈਂਟ ਜ਼ੋਨ 'ਚ ਜ਼ਰੂਰੀ ਵਸਤਾਂ ਤੋਂ ਇਲਾਵਾ ਸਿਵਲ ਸੇਵਾਵਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ:ਮੁਕਤਸਰ ਸਾਹਿਬ 'ਚ ਸ਼ਹਿਰ ਵਾਸੀ ਨਾਈਟ ਕਰਫਿਊ ਦੀ ਕਰ ਰਹੇ ਪਾਲਣਾ