ਜਗਰਾਉਂ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।ਸਿਹਤ ਵਿਭਾਗ ਵੱਲੋਂ ਕੋਰੋਨਾ ਟੈੱਸਟਿੰਗ ਅਤੇ ਵੈਕਸੀਨ ਦੇ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜਗਰਾਉਂ ਦੇ ਵਿਚ ਸਿਹਤ ਵਿਭਾਗ ਵੱਲੋਂ ਵੈਕਸੀਨ ਕੈਂਪ ਲਗਾਇਆ ਗਿਆ ਹੈ।ਇਸ ਕੈਂਪ ਵਿਚ ਲੋਕਾਂ ਨੂੰ ਵੈਕਸੀਨ ਲਗਾਈ ਗਈ ਅਤੇ ਵੈਕਸੀਨ ਦੇ ਸਬੰਧਿਤ ਫੈਲਾਏ ਜਾ ਰਹੇ ਭਰਮਾਂ ਦੇ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਐਸ ਐਮ ਓ ਡਾ. ਪ੍ਰਦੀਪ ਮਹਿੰਦਰਾ ਨੇ ਦੱਸਿਆ ਹੈ ਕਿ ਅਸੀਂ ਜਗਰਾਉਂ ਦੇ ਵੱਖ ਵੱਖ ਇਲਾਕਿਆਂ ਵਿਚ ਲਗਾਤਾਰ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਦੇ ਬਾਰੇ ਜਾਗਰੂਕ ਕਰਦੇ ਹਾਂ। ਕੈਂਪ ਵਿਚ ਵੈਕਸੀਨ ਲਗਾਈ ਜਾ ਰਹੀ ਹੈ।ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਾਉਣੀ ਜ਼ਰੂਰੀ ਹੈ।ਇਸ ਤੋਂ ਇਲਾਵਾ ਡਾਕਟਰ ਪ੍ਰਦੀਪ ਮਹਿੰਦਰਾ ਨੇ ਦੱਸਿਆ ਹੈ ਕਿ ਵੈਕਸੀਨ ਲਗਾਉਣ ਤੋਂ ਪਹਿਲਾਂ ਕੁੱਝ ਹਲਕਾ ਭੋਜਨ ਜ਼ਰੂਰ ਖਾ ਕੇ ਆਓ।ਉਨ੍ਹਾਂ ਨੇ ਇਹ ਦੱਸਿਆ ਹੈ ਕਿ ਵੈਕਸੀਨ ਹੀ ਕੋਰੋਨਾ ਮਹਾਂਮਾਰੀ ਦਾ ਹੱਲ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ।