ਲੁਧਿਆਣਾ: ਬਸਤੀ ਜੋਧੇਵਾਲ ਤੋਂ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਅੱਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀਆਂ ਦੋਵੇਂ ਰਿਪੋਰਟਾਂ ਨੈਗੇਟਿਵ ਆਈਆਂ ਹਨ।
ਕੋਰੋਨਾ ਨਾਲ ਜੰਗ ਲੜ ਰਹੀ ਐਸਐਚਓ ਅਰਸ਼ਪ੍ਰੀਤ ਕੌਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ - ਐਸਐਚਓ ਅਰਸ਼ਪ੍ਰੀਤ ਕੌਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਕੋਰੋਨਾ ਨਾਲ ਜੰਗ ਲੜ ਰਹੀ ਥਾਣਾ ਬਸਤੀ ਜੋਧੇਵਾਲ ਦੀ ਐਸਐਚਓ ਅਰਸ਼ਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਪੁਲਿਸ ਅਧਿਕਾਰੀਆਂ ਨੇ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਫ਼ੋਟੋ।
ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਘਰ ਪਰਤ ਗਏ। ਇਸ ਦੌਰਾਨ ਪੁਲਿਸ ਦੇ ਸੀਨੀਅਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ। ਅਰਸ਼ਪ੍ਰੀਤ ਕੋਰ ਗਰੇਵਾਲ ਨੂੰ ਫੁੱਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੌਰਾਨ ਮੌਕੇ ਉੱਤੇ ਪਹੁੰਚੇ ਲੁਧਿਆਣਾ ਦੇ ਏਡੀਸੀਪੀ ਸਚਿਨ ਗੁਪਤਾ ਨੇ ਕਿਹਾ ਕਿ ਸਾਡੇ ਐਸਐਚਓ ਅੱਜ ਠੀਕ ਹੋ ਕੇ ਕੋਰੋਨਾ ਤੋਂ ਜੰਗ ਜਿੱਤ ਕੇ ਆਏ ਹਨ, ਇਸ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਸੁਨੇਹਾ ਦਿੱਤਾ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਸੁਰੱਖਿਅਤ ਰਹਿਣ।