ਲੁਧਿਆਣਾ: ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ ਢਾਇਆ ਹੋਇਆ ਹੈ। ਭਾਰਤ ਵਿੱਚ ਵੀ ਲੌਕਡਾਊਨ ਚੌਥੇ ਗੇੜ 'ਚ ਪਹੁੰਚ ਗਿਆ ਹੈ। ਇਸ ਮਹਾਂਮਾਰੀ ਦੌਰਾਨ ਫਰੰਟ ਲਾਈਨ ਵਰਕਰਾਂ ਵੱਲੋਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਲੋਕਾਂ ਵੱਲੋਂ ਵੀ ਉਨ੍ਹਾਂ ਦਾ ਬਣਦਾ ਮਾਣ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਸਿਵਲ ਹਸਪਤਾਲ ਸਾਹਨੇਵਾਲ ਦੇ ਮੈਡੀਕਲ ਅਫ਼ਸਰ ਡਾਕਟਰ ਗੁਰਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਹੈ ਕਿ ਬਿਨ੍ਹਾਂ ਕੰਮ ਤੋਂ ਬਾਹਰ ਨਾ ਆਓ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੋ। ਉਨ੍ਹਾਂ ਕਿਹਾ ਕਿ ਇਹ ਅਜਿਹਾ ਵਾਇਰਸ ਹੈ ਜੋ ਕਿਸੇ ਸੰਪਰਕ ਵਿੱਚ ਅਉਣ ਨਾਲ ਬੜੀ ਜਲਦੀ ਫੈਲ ਜਾਂਦਾ ਹੈ। ਇਸੇ ਲਈ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਬੰਧੀ ਇਹਤਿਆਤ ਵਰਤਣੇ ਚਾਹੀਦੇ ਹਨ ਤਾਂ ਜੋ ਉਹ ਇਸ ਭਿਆਨਕ ਬਿਮਾਰੀ ਤੋਂ ਬਚ ਸਕਣ।