ਲੁਧਿਆਣਾ : ਹੋਟਲ ਅਤੇ ਰੈਸਟੋਰੈਂਟ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਮਾਲਕਾਂ ਦੇ ਨਾਲ ਏਡੀਸੀਪੀ ਹੈੱਡਕੁਆਰਟਰ ਦੀਪਕ ਪਾਰਿਕ ਨੇ ਕੋਰੋਨਾ ਵਾਇਰਸ ਸਬੰਧੀ ਬੈਠਕ ਕੀਤੀ ਗਈ ਹੈ।ਹੋਟਲ ਮਾਲਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਲੁਧਿਆਣਾ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਅਮਰਵੀਰ ਸਿੰਘ ਨੇ ਦੱਸਿਆ ਕਿ ਅੱਜ ਲੁਧਿਆਣਾ ਏਡੀਸੀਪੀ ਹੈੱਡਕੁਆਰਟਰ ਵੱਲੋਂ ਹੁਣ ਨਾਲ ਕੋਰੋਨਾ ਵਾਇਰਸ ਦੇ ਚੱਲਦਿਆਂ ਬੈਠਕ ਕੀਤੀ ਗਈ ਹੈ ਜਿਸ ਵਿੱਚ ਸਫਾਈ ਵਰਤਣ ਸਬੰਧੀ ਵਿਚਾਰ ਵਟਾਂਦਰਾ ਹੋਇਆ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਸਾਰੇ ਹੋਟਲਾਂ 'ਚ ਪਹਿਲਾਂ ਹੀ ਸਾਫ- ਸਫਾਈ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਪ੍ਰਸ਼ਾਸਨ ਨਾਲ ਹਰ ਤਰ੍ਹਾਂ ਦਾ ਸਹਿਯੋਗ ਕਰ ਰਹੀ ਹੈ।