ਲੁਧਿਆਣਾ:ਦੁਨੀਆਂ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਆਉਣ ਕਾਰਨ ਅੱਜ ਪੰਜਾਬ ਸਰਕਾਰ ਦੇ ਸਿਹਤ ਵਿਭਾਗ (meeting of Punjab Government Health Department) ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ (government is worried about the new variant of Corona) ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੇ ਵੀ ਸ਼ਮੂਲੀਅਤ ਕੀਤੀ, ਹਾਲਾਂਕਿ ਇਸ ਮੀਟਿੰਗ ਤੋਂ ਬਾਅਦ ਕੋਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਹਫ਼ਤੇ ਤੱਕ ਪੰਜਾਬ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ (No case has come up in Punjab) ਆਇਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਰੂਪ ਬਹੁਤ ਖਤਰਨਾਕ ਹੈ ਅਤੇ ਬਹੁਤ ਤੇਜ਼ੀ ਨਾਲ ਫੈਲਦਾ ਹੈ।
ਕਿੰਨਾ ਖਤਰਨਾਕ ਕਰੋਨਾ ਦਾ ਨਵਾਂ ਰੂਪ: ਸਿਵਿਲ ਸਰਜਨ ਲੁਧਿਆਣਾ ਹਤਿੰਦਰ ਕੌਰ (Ludhiana Civil Surgeon Hitinder Kaur ) ਨੇ ਕਿਹਾ ਕਿ ਜੇਕਰ ਇਸ ਨਵੇਂ ਰੂਪ ਦੀ ਲਪੇਟ 'ਚ ਕੋਈ 1 ਵੀ ਆਉਂਦਾ ਹੈ ਤਾਂ 10 ਤੋਂ 18 ਲੋਕ ਇਸ ਦੀ ਲਪੇਟ ਚ ਆ ਜਾਂਦੇ ਹਨ, ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਜ਼ਿਆਦਾ ਭੀੜ ਵਿੱਚ ਨਾ ਜਾਣਾ ਚਾਹੀਦਾ ਹੈ ਅਤੇ ਮਾਸਕ ਪਹਿਨਣਾ ਚਾਹੀਦਾ ਹੈ।