ਪੰਜਾਬ

punjab

ETV Bharat / state

ਕੋਵਿਡ 19: ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਸਫਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਕੋਰੋਨਾ ਵਾਇਰਸ ਦੇ ਬਾਵਜੂਦ ਸਫਾਈ ਕਰਮਚਾਰੀ ਲਗਾਤਾਰ ਕੰਮ ਕਰ ਰਹੇ ਹਨ। ਇਨ੍ਹਾਂ ਨੂੰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਵੀ ਕੀਤੀ ਗਈ।

ਕੋਵਿਡ 19: ਲਗਾਤਾਰ ਕੰਮ 'ਚ ਲੱਗੇ ਸਫਾਈ ਕਰਮਚਾਰੀਆਂ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕੀਤਾ ਸਨਮਾਨਿਤ
ਕੋਵਿਡ 19: ਲਗਾਤਾਰ ਕੰਮ 'ਚ ਲੱਗੇ ਸਫਾਈ ਕਰਮਚਾਰੀਆਂ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕੀਤਾ ਸਨਮਾਨਿਤ

By

Published : Apr 20, 2020, 5:03 PM IST

ਲੁਧਿਆਣਾ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਕਰਕੇ ਜਿੱਥੇ ਲੋਕਡਾਊਨ ਚੱਲ ਰਿਹਾ ਹੈ ਉਥੇ ਹੀ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਸੁਵਿਧਾਵਾਂ ਦੇਣ ਵਾਲੇ ਅਧਿਕਾਰੀ ਅਤੇ ਮੁਲਾਜ਼ਮ ਲਗਾਤਾਰ ਕੰਮ ਕਰ ਰਹੇ ਹਨ। ਇਨ੍ਹਾਂ ਦੇ ਕੰਮ ਦੀ ਲਗਾਤਾਰ ਸ਼ਲਾਘਾ ਵੀ ਹੋ ਰਹੀ ਹੈ। ਸਫਾਈ ਕਰਮਚਾਰੀ ਜੋ ਲਗਾਤਾਰ ਰੋਜ਼ਾਨਾ ਲੋਕਾਂ ਦੇ ਘਰਾਂ ਦੀ ਗੰਦਗੀ ਸਾਫ ਕਰ ਰਹੇ ਹਨ ਉਨ੍ਹਾਂ ਦੀ ਵੀ ਅਹਿਮ ਭੂਮਿਕਾ ਹੈ।

ਕੋਵਿਡ 19: ਲਗਾਤਾਰ ਕੰਮ 'ਚ ਲੱਗੇ ਸਫਾਈ ਕਰਮਚਾਰੀਆਂ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕੀਤਾ ਸਨਮਾਨਿਤ

ਲੁਧਿਆਣਾ ਵਿੱਚ ਰੋਜ਼ਾਨਾ ਸੈਂਕੜਿਆਂ ਦੀ ਤਦਾਦ 'ਚ ਸਫਾਈ ਕਰਮਚਾਰੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜਿਨ੍ਹਾਂ ਨੂੰ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਵੀ ਕੀਤੀ ਗਈ।

ਲੁਧਿਆਣਾ 'ਚ ਸਫਾਈ ਕਰਮਚਾਰੀ ਲਗਾਤਾਰ ਲੋਕਾਂ ਦੀ ਸੇਵਾ 'ਚ ਲੱਗੇ ਹੋਏ ਹਨ। ਉਨ੍ਹਾਂ ਦੀ ਇਹ ਨਿਸ਼ਕਾਮ ਸੇਵਾ ਵਾਕਿਆ ਹੀ ਸ਼ਲਾਘਾਯੋਗ ਹੈ, ਜੋ ਆਪਣੀ ਜਾਨ ਖਤਰੇ 'ਚ ਪਾ ਕੇ ਲੋਕਾਂ ਦੇ ਘਰਾਂ ਦੀ ਸਫਾਈ ਕਰਦੇ ਹਨ। ਲੁਧਿਆਣਾ ਦੇ ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਵੱਲੋਂ ਅੱਜ ਇਨ੍ਹਾਂ ਸਫਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਸਫਾਈ ਮੁਲਾਜ਼ਮ ਵੀ ਕਾਫੀ ਖੁਸ਼ ਦਿਖਾਈ ਦਿੱਤੇ, ਕਿਉਂਕਿ ਡਾਕਟਰ ਅਤੇ ਪੁਲਿਸ ਦੀ ਸੇਵਾ ਦੀ ਗੱਲ ਤਾਂ ਹਰ ਕੋਈ ਕਰਦਾ ਹੈ ਪਰ ਇਨ੍ਹਾਂ ਨੂੰ ਅਕਸਰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਜਿੱਥੇ ਸਫ਼ਾਈ ਸੁਪਰੀਟੈਂਡੈਂਟ ਸੋਨੂੰ ਨੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦਾ ਸੁਨੇਹਾ ਦਿੱਤਾ। ਉੱਥੇ ਹੀ ਗੁਰਦੀਪ ਗੋਸ਼ਾ ਨੇ ਕਿਹਾ ਕਿ ਇਹ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹੈ, ਜੋ ਆਪਣੀ ਜਾਨ ਜੋਖ਼ਮ 'ਚ ਪਾ ਕੇ ਸਾਡੇ ਘਰਾਂ ਦੀ ਸਫਾਈ ਕਰ ਰਹੇ ਹਨ ਤਾਂ ਜੋ ਅਸੀਂ ਬਿਮਾਰੀਆਂ ਤੋਂ ਬਚੇ ਰਹੀਏ।

ABOUT THE AUTHOR

...view details