ਲੁਧਿਆਣਾ: ਅੱਜ ਵਿਸ਼ਵ ਭਰ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ ਜਿਸ ਦੇ ਤਹਿਤ ਲੁਧਿਆਣਾ ਦੇ ਵਿੱਚ ਵੀ ਕਮਿਊਨਿਸਟ ਪਾਰਟੀ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਪ੍ਰਬੰਧ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅਜੋਕੇ ਸਮੇਂ ਦੇ ਹਾਲਾਤਾਂ ਅਤੇ ਮਨੁੱਖੀ ਅਧਿਕਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮਨੁੱਖੀ ਅਧਿਕਾਰ ਦਿਵਸ ਮੌਕੇ ਕਮਿਊਨਿਸਟ ਪਾਰਟੀ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ - ludhiana news
ਮਨੁੱਖੀ ਅਧਿਕਾਰ ਦਿਵਸ ਮੌਕੇ ਕਮਿਊਨਿਸਟ ਪਾਰਟੀ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਗਿਆ।
ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਮਿੱਤਰਾ ਨੇ ਕਿਹਾ ਕਿ ਸਾਡੇ ਦੇਸ਼ ਦੀ ਸਰਕਾਰ ਨੇ ਜੋ ਨਾਗਰਿਕਤਾ ਸੋਧ ਬਿੱਲ ਪਾਸ ਕੀਤਾ ਹੈ ਉਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਫਿਰਕੂਵਾਦ ਪੈਦਾ ਕਰਨ ਲਈ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸੇ ਵੀ ਮਨੁੱਖੀ ਅਧਿਕਾਰ ਦੇ ਹੱਕ 'ਚ ਨਹੀਂ। ਉਨ੍ਹਾਂ ਕਿਹਾ ਕਿ ਗੈਰ ਮੁਸਲਮਾਨਾਂ ਨੂੰ ਭਾਰਤ ਵਿੱਚ ਬਿਨਾਂ ਕਿਸੇ ਸ਼ਰਤ ਸ਼ਰਨ ਦੇਣ ਦਾ ਫ਼ੈਸਲਾ ਲੈ ਗਿਆ ਪਰ ਜਦੋਂ ਕਿ ਕਈ ਮੁਸਲਮਾਨ ਫਿਰਕੇ ਅਜਿਹੇ ਵੀ ਨੇ ਜੋ ਬਰਮਾ ਤੇ ਪਾਕਿਸਤਾਨ ਦੇ ਵਿੱਚ ਪੜਤਾੜਿਤ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ।