ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਲੈ ਕੇ ਵੀਕੈਂਡ ਲੌਕਡਾਊਨ 2 ਦਿਨ ਦਾ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਜਿੱਥੇ ਕੁਝ ਲੋਕ ਪੰਜਾਬ ਸਰਾਕਰ ਦੀ ਸ਼ਲਾਘਾ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕੁਝ ਲੋਕ ਕੰਮ ਠੱਪ ਹੋਣ ਨੂੰ ਲੈ ਕੇ ਚਿੰਤਿਤ ਹੋ ਰਹੇ ਹਨ। ਇਸ ਲੌਕਡਾਊਨ ਦਾ ਅਸਰ ਤਿਉਹਾਰਾਂ ਉੱਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅੱਜ ਤੋਂ 10 ਦਿਨ ਤੱਕ ਚੱਲਣ ਵਾਲਾ ਤਿਉਹਾਰ ਗਣੇਸ਼ ਚਤੁਰਥੀ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਨੂੰ ਲੈ ਕੇ ਮੂਰਤੀ ਬਣਾਉਣ ਵਾਲੇ ਦੁਕਾਨਦਾਰਾਂ ਦਾ ਵੀ ਕਹਿਣਾ ਹੈ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦਾ ਅਸਰ ਉਨ੍ਹਾਂ ਦੇ ਕੰਮ 'ਤੇ ਵੀ ਪਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਲੋਕ ਇਸ ਤਿਉਹਾਰ ਨੂੰ ਘੱਟ ਮਨ੍ਹਾਂ ਰਹੇ ਹਨ।
ਹੋਲੀ, ਵਿਸਾਖੀ ਤੋਂ ਬਾਅਦ ਹੁਣ ਗਣੇਸ਼ ਚਤੁਰਥੀ ਦੇ ਤਿਉਹਾਰ 'ਤੇ ਵੀ ਹੁਣ ਕੋਰੋਨਾ ਮਹਾਂਮਾਰੀ ਦਾ ਅਸਰ ਪੈਂਦਾ ਦਿਖਾਈ ਦੇ ਰਿਹਾ ਹੈ, ਅੱਜ ਤੋਂ 10 ਦਿਨ ਤੱਕ ਭਗਵਾਨ ਗਣੇਸ਼ ਨੂੰ ਸਮਰਪਿਤ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾਣਾ ਹੈ, ਲੋਕ ਆਪਣੇ ਘਰਾਂ ਦੇ ਵਿੱਚ ਗਣੇਸ਼ ਭਗਵਾਨ ਦੀ ਮੂਰਤੀ ਸਥਾਪਿਤ ਕਰਦੇ ਹਨ ਅਤੇ 10 ਦਿਨਾਂ ਦੀ ਪੂਜਾ ਤੋਂ ਬਾਅਦ ਉਨ੍ਹਾਂ ਨੂੰ ਵਿਸਰਜਿਤ ਕੀਤਾ ਜਾਂਦਾ ਹੈ, ਪਰ ਇਸ ਸਾਲ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਮੂਰਤੀਕਾਰ ਨੂੰ ਹੁਣ ਪੰਜਾਬ ਵਿੱਚ ਲੱਗੇ ਕਰਫਿਊ ਦੀ ਮਾਰ ਪੈਣ ਲੱਗੀ ਹੈ, ਗਣੇਸ਼ ਚਤੁਰਥੀ ਨੂੰ ਲੈ ਕੇ ਸ਼ਰਧਾਲੂਆਂ ਨੇ ਵੀ ਮੰਨਿਆ ਕਿ ਇਸ ਸਾਲ ਪਿਛਲੇ ਸਾਲ ਵਾਲੀ ਰੋਣਕਾਂ ਨਹੀਂ ਪਰ ਉਹ ਤਿਉਹਾਰ ਜ਼ਰੂਰ ਮਨਾਉਣਗੇ।