ਲੁਧਿਆਣਾ: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਰਫਿਊ ਲਗਾਇਆ ਹੋਇਆ ਹੈ। ਹੁਣ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਕਰਫਿਊ ਦੀ ਉਲੰਘਣ ਕਰਨ ਵਾਲੇ ਲੋਕਾਂ ਲਈ ਲੁਧਿਆਣਾ ਵਿੱਚ ਚਾਰ ਅਸਥਾਈ ਜੇਲ੍ਹਾਂ ਨੂੰ ਸਥਾਪਤ ਕੀਤੀਆਂ ਹਨ।
ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਜਾਣਾ ਪਵੇਗਾ ਜੇਲ੍ਹ
ਸਰਕਾਰ ਨੇ ਕਰਫਿਊ ਦੀ ਉਲੰਘਣ ਕਰਨ ਵਾਲੇ ਲੋਕਾਂ ਲਈ ਲੁਧਿਆਣਾ ਵਿੱਚ ਚਾਰ ਅਸਥਾਈ ਜੇਲ੍ਹਾਂ ਨੂੰ ਸਥਾਪਤ ਕੀਤੀਆਂ ਹਨ। ਕੱਲ ਕਰਫਿਊ ਦੀ ਉਲੰਘਣਾ ਕਰਨ ਵਾਲੇ 200 ਲੋਕਾਂ ਨੂੰ ਇਨ੍ਹਾਂ ਜੇਲ੍ਹਾਂ ਵਿੱਚ ਭੇਜਿਆ ਗਿਆ ਸੀ। ਜਿਨ੍ਹਾਂ ਬਾਅਦ ਵਿੱਚ ਲਿਖਤੀ ਮੁਆਫੀ ਮੰਗ ਤੋਂ ਬਾਅਦ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ।
ਕਰਫਿਊ ਦੀ ੳੇੁਲੰਘਣਾ ਕਰਨ ਵਾਲਿਆਂ ਨੂੰ ਜਾਣਾ ਪਵੇਗਾ ਜੇਲ੍ਹ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਜੇਲ੍ਹਾਂ ਵਿੱਚ 6000 ਲੋਕਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕੱਲ ਕਰਫਿਊ ਦੀ ਉਲੰਘਣਾ ਕਰਨ ਵਾਲੇ 200 ਲੋਕਾਂ ਨੂੰ ਇਨ੍ਹਾਂ ਜੇਲ੍ਹਾਂ ਵਿੱਚ ਭੇਜਿਆ ਗਿਆ ਸੀ। ਜਿਨ੍ਹਾਂ ਬਾਅਦ ਵਿੱਚ ਲਿਖਤੀ ਮੁਆਫੀ ਮੰਗ ਤੋਂ ਬਾਅਦ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ।