ਪੰਜਾਬ

punjab

ਦਲਿਤ ਭਾਈਚਾਰੇ ਨੇ ਪੁਲਿਸ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By

Published : Jul 4, 2021, 5:16 PM IST

ਲੁਧਿਆਣਾ ਦੇ ਹਲਕਾ ਖੰਨਾ ਵਿਚ ਦਲਿਤ ਭਾਈਚਾਰੇ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਹੈ। ਦਲਿਤ ਭਾਈਚਾਰੇ ਨੇ ਪੁਲਿਸ ਉਤੇ ਇਲਜ਼ਾਮ ਲਗਾਏ ਹਨ ਕਿ ਪੁਲਿਸ ਰਾਜਨੀਤਿਕ ਦਬਾਅ (Political pressure) ਵਿੱਚ ਦਲਿਤ ਭਾਈਚਾਰੇ ਉਤੇ ਪਰਚੇ ਦਰਜ ਕਰ ਰਹੀ ਹੈ।ਪ੍ਰਦਰਸ਼ਨਕਾਰੀ ਨੇ ਐਸਪੀ ਨੂੰ ਆਪਣਾ ਮੰਗ ਦਿੱਤਾ ਹੈ।

ਦਲਿਤ ਭਾਈਚਾਰੇ ਨੇ ਪੁਲਿਸ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਦਲਿਤ ਭਾਈਚਾਰੇ ਨੇ ਪੁਲਿਸ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ:ਪੰਜਾਬ ਵਿੱਚ ਦਲਿਤ ਭਾਈਚਾਰੇ ਉਤੇ ਹੋ ਰਹੇ ਅੱਤਿਆਚਾਰਾ ਖਿਲਾਫ਼ ਅੰਬੇਡਕਰ ਭਵਨ ਤੋਂ ਖੰਨਾ ਦੇ ਐਸਐਸਪੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਦਲਿਤ ਭਾਈਚਾਰੇ ਨੇ ਇਲਜ਼ਾਮ ਲਗਾਏ ਹਨ ਕਿ ਪੁਲਿਸ ਵੱਲੋਂ ਰਾਜਨੀਤਿਕ ਦਬਾਅ (Political pressure) ਵਿਚ ਝੂਠੇ ਪਰਚੇ ਕੀਤੇ ਜਾ ਰਹੇ ਹਨ ਅਤੇ ਤੰਗ ਕੀਤਾ ਜਾ ਰਿਹਾ ਹੈ।ਦਲਿਤ ਭਾਈਚਾਰੇ ਨੇ ਐਸੀ ਪੀ ਖੰਨਾ ਨੂੰ ਇਕ ਮੰਗ ਪੱਤਰ ਦਿੱਤਾ ਹੈ ਅਤੇ ਪੰਜਾਬ ਦੇ ਮਾਹੌਲ ਤੋਂ ਜਾਣੂ ਕਰਵਾਇਆ ਹੈ।

ਦਲਿਤ ਭਾਈਚਾਰੇ ਨੇ ਪੁਲਿਸ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਇਸ ਮੌਕੇ ਗੁਰਦੀਪ ਸਿੰਘ ਕਾਲੀ ਦਾ ਕਹਿਣਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਦਲਿਤ ਭਾਈਚਾਰੇ ਉਤੇ ਅੱਤਿਆਚਾਰ ਹੋ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਲਿਸ ਦੀ ਧੱਕੇਸ਼ਾਹੀ ਨੂੰ ਰੋਕਿਆ ਜਾਵੇ ਨਹੀਂ ਤਾਂ ਅਸੀਂ ਰੋਸ ਪ੍ਰਦਰਸ਼ਨ (Protest) ਹੋਰ ਤਿੱਖਾ ਕਰਾਂਗੇ।

ਦਲਿਤ ਆਗੂ ਰਾਜ ਸਿੰਘ ਟੋਡਰਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦਾ ਇਹ ਜੰਗਲੀ ਰਾਜ ਹੈ। ਇਥੇ ਗਰੀਬ ਬੰਦੇ ਦੀ ਕੋਈ ਸੁਣਵਾਈ ਨਹੀਂ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਐਸਪੀ ਦੁਆਰਾ ਮੰਗ ਪੱਤਰ ਡੀਜੀਪੀ ਨੂੰ ਭੇਜਿਆ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਅਸੀਂ ਸੰਘਰਸ਼ ਕਰਾਂਗੇ।

ਇਸ ਬਾਰੇ ਐਸਪੀ ਤੇਜਿੰਦਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਪੁਲਿਸ ਦੀ ਧੱਕੇਸ਼ਾਹੀ ਨੂੰ ਲੈ ਕੇ ਮੰਗ ਪੱਤਰ ਆਇਆ ਹੈ ਅਤੇ ਇਸ ਨੂੰ ਅਸੀਂ ਨੋਟਿਸ ਵਿਚ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੰਗ ਪੱਤਰ ਡੀਜੀਪੀ ਨੂੰ ਭੇਜ ਦਿੱਤਾ ਹੈ।

ਇਹ ਵੀ ਪੜੋ:ਵਪਾਰੀਆਂ ਵੱਲੋਂ ਬਿਜਲੀ ਸੰਕਟ ਨੂੰ ਲੈ ਕੇ ਲੋਕਾਂ ਨੂੰ ਕੀਤੀ ਅਪੀਲ

ABOUT THE AUTHOR

...view details