ਖੰਨਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਆਪਣੇਪੰਜ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ ਗੁਰੂ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ, ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ।
ਅਕਾਲੀ ਦਲ ਨੇ ਪੰਜ ਉਮੀਦਵਾਰਾਂ ਦਾ ਕੀਤਾ ਐਲਾਨ - fatehgarh sahib
ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਖੰਨਾ 'ਚ ਕੀਤੀ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਜਿਥੇ ਆਪਣੀ ਸਾਬਕਾ ਸਰਕਾਰ ਦੇ ਸੋਹਲੇ ਗਾਏ, ਉਥੇ ਹੀ ਮੌਜੂਦਾ ਕੈਪਟਨ ਸਰਕਾਰ ਨੂੰ ਰਗੜੇ ਲਾਏ।
ਖੰਨਾ ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ 10 ਸਾਲਾ ਦੌਰਾਨ ਅਕਾਲੀ-ਭਾਜਪਾ ਗਠਜੋੜਦੀ ਸਾਬਕਾ ਸਰਕਾਰ ਦੀਆਂ ਉਪਲੱਬਧੀਆਂ ਗਿਣਾਵਾਈਆਂ। ਉਨ੍ਹਾਂ ਨੇਝੂਠੇ ਵਾਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ। ਉਨ੍ਹਾਂ ਨੇ ਅਕਾਲੀ ਦਲ ਵੱਲੋਂ ਲੋਕ ਸਭਾ ਦੀਆਂ 13 ਸੀਟਾਂ ਤੇ ਜਿੱਤ ਦਾ ਦਾਅਵਾ ਕੀਤਾ।ਇਸ ਦੇ ਨਾਲ ਹੀ ਸੁਖਬੀਰ ਨੇ ਵੋਟਰਾਂ ਨੂੰ ਸਲਾਹ ਦਿੱਤੀ ਕਿ ਉਹ ਸੋਚ-ਸਮਝ ਕੇ ਵੋਟ ਕਰਨ। ਨਿਕੰਮੇ ਉਮੀਦਵਾਰਾਂ ਨੂੰ ਵੋਟ ਪਾਉਣ ਨਾਲ ਸੂਬੇ ਦਾ ਬੇੜਾ ਗਰਕ ਹੋ ਜਾਵੇਗਾ।
ਇਸ ਮੋਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਬਿਗੜ ਚੁੱਕੀ ਹੈ।ਸਰੇਆਮ ਇੱਕ ਮਹਿਲਾ ਡਰਗ ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ ਪਰ ਸਰਕਾਰ ਕੁੱਝ ਨਹੀਂ ਕਰਦੀ ਹੈ।