ਲੁਧਿਆਣਾ: ਜਮਾਲਪੁਰ ਇਲਾਕੇ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣਿਆ ਜਦੋਂ ਇੱਕ ਸਕੂਟਰ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਨ ਵਾਲੇ ਗੁਰਵਿੰਦਰ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਕੁੱਲ 4 ਵਾਰ ਫਾਇਰਿੰਗ ਹੋਈ ਤੇ ਇੱਕ ਗੋਲੀ ਗੁਰਵਿੰਦਰ ਸਿੰਘ ਨੂੰ ਲੱਗ ਗਈ ਤੇ ਉਹ ਜਖਮੀ ਹੋ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ ’ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਘਟਨਾ ਸੀਸੀਟੀਵੀ ’ਚ ਕੈ ਇਹ ਵੀ ਪੜੋ: ਸਰਕਾਰੀ ਹਸਪਤਾਲ 'ਚ ਟੀਕਾਕਰਨ ਦੀ ਹੌਲੀ ਸ਼ੁਰੂਆਤ, ਖੱਜਲ-ਖੁਆਰ ਹੋਏ ਲੋਕ
ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਦਾ ਆਪਣੇ ਸਕੇ ਭਰਾ ਨਾਲ ਪ੍ਰੋਪਰਟੀ ਦਾ ਕੇਸ ਚੱਲਦਾ ਹੈ, ਉਸ ਦੀ ਪਤਨੀ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਗੋਲੀ ਚਲਾਈ ਗਈ ਉਹ ਅਣਪਛਾਤੇ ਸਨ ਅਤੇ ਮੋਟਰਸਾਈਕਲ ’ਤੇ ਆਏ ਸਨ, ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਉਧਰ, ਦੂਜੇ ਪਾਸੇ ਗੁਰਵਿੰਦਰ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੇ ਸ਼ੱਕ ਨਹੀਂ ਹੈ। ਉਧਰ ਮੌਕੇ ਤੇ ਪਹੁੰਚੇ ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।