ਪੰਜਾਬ

punjab

ETV Bharat / state

Dead Body Found: ਲੁਧਿਆਣਾ ਦੇ ਲਲਤੋਂ ਨੇੜੇ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ - News from ludhiana

ਲੁਧਿਆਣਾ ਦੇ ਲਲਤੋਂ ਨੇੜੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। (Dead Body Found)

dead body of a young man found under suspicious circumstances near Lalto, Ludhiana
Dead Body Found : ਲੁਧਿਆਣਾ ਦੇ ਲਲਤੋਂ ਨੇੜੇ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼

By ETV Bharat Punjabi Team

Published : Sep 4, 2023, 7:01 PM IST

ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ।

ਲੁਧਿਆਣਾ :ਲੁਧਿਆਣਾ ਦੇ ਥਾਣਾ ਸਦਰ ਦੇ ਆਧੀਨ ਆਉਂਦੀ ਚੌਂਕੀ ਲਲਤੋਂ ਵਿੱਚ ਇੱਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿੱਚ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਇੰਦਰਕਾਤ ਠਾਕੁਰ ਦੇ ਰੂਪ ਵਜੋਂ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।



ਨੌਜਵਾਨ ਰਹਿੰਦਾ ਸੀ ਪਰੇਸ਼ਾਨ :ਮ੍ਰਿਤਕ ਨੌਜਵਾਨ ਦੇ ਨਜ਼ਦੀਕੀਆਂ ਨੇ ਦੱਸਿਆ ਹੈ ਕਿ ਸਵੇਰੇ ਉਹਨਾਂ ਨੂੰ ਸੂਚਨਾ ਮਿਲੀ ਕਿ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦਾ ਨਾਂ ਇੰਦਰਕਾਂਤ ਠਾਕੁਰ ਹੈ ਅਤੇ ਉਹ ਵਿਆਹਿਆ ਹੋਇਆ ਹੈ। ਉਸਦੇ ਤਿੰਨ ਬੱਚੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨ ਲਾਟਰੀ ਅਤੇ ਜੂਆ ਖੇਡਣ ਦਾ ਆਦੀ ਸੀ। ਉਹ ਕਿਸੇ ਗੱਲੋਂ ਪਰੇਸ਼ਾਨ ਵੀ ਰਹਿੰਦਾ ਸੀ।


ਉੱਥੇ ਹੀ ਚੌਂਕੀ ਲਲਤੋਂ ਦੇ ਏਐਸਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਨੌਜਵਾਨ ਦੀ ਮਿਲੀ ਹੈ। ਉਹ ਮੌਕੇ ਉੱਤੇ ਆਏ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਖੁਲਾਸਾ ਹੋ ਸਕੇਗਾ ਕਿ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਕਾਰਣ ਹੈ। ਮ੍ਰਿਤਕ ਲਲਤੋਂ ਇਲਾਕੇ ਵਿੱਚ ਪੈਂਦੀ ਟੋਪ ਇਨਕਲੇਵ ਦਾ ਵਾਸੀ ਸੀ। ਇਸ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ABOUT THE AUTHOR

...view details