ਲੁਧਿਆਣਾ: ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੀ ਰਾਤ ਸੋਮਵਾਰ ਨੂੰ ਇਕ ਪ੍ਰਵਾਸੀ ਉੱਤੇ ਤਿੰਨ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਵੀ ਕੀਤੀ ਗਈ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ: ਇਸ ਮੌਕੇ ਉੱਤੇ ਪੁੱਜੀ ਪੁਲਿਸ ਨੇ ਕਿਹਾ ਹੈ ਕਿ ਇਹਨਾਂ ਦਾ ਆਪਸੀ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੈ, ਜਿਸ ਕਰਕੇ ਇੱਕ ਧਿਰ ਵੱਲੋਂ ਦੂਜੀ ਧਿਰ ਹਮਲਾ ਕੀਤਾ ਗਿਆ ਹੈ। ਇਸ ਮੌਕੇ ਉੱਤੇ ਪੁਲਿਸ ਵੱਲੋਂ ਇੱਕ ਦਾਤ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ, ਮੈਡੀਕਲ ਕਰਵਾਉਣ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।
ਪੁਰਾਣੀ ਰੰਜਿਸ਼:ਹਮਲੇ ਦਾ ਸ਼ਿਕਾਰ ਹੋਏ ਪੀੜਤ ਦੇ ਭਰਾ ਦੀਪਕ ਕੁਮਾਰ ਨੇ ਦੱਸਿਆ ਕਿ ਉਹਨਾਂ ਦੇ ਹੀ ਵਿਹੜੇ ਦੇ ਵਿੱਚ ਦੁਕਾਨ ਚਲਾਉਣ ਵਾਲੇ 2 ਭਰਾ ਉਹਨਾਂ ਦੇ ਨਾਲ ਕਾਫੀ ਸਮੇਂ ਤੋਂ ਰੰਜਿਸ਼ ਰੱਖਦੇ ਹਨ। ਦਰਅਸਲ ਉਹਨਾਂ ਦੇ ਬੱਚਿਆਂ ਨੇ ਉਹਨਾਂ ਦੀ ਦੁਕਾਨ ਦਾ ਪੋਸਟਰ ਫੜ੍ਹ ਦਿੱਤਾ ਸੀ, ਜਿਸ ਤੋਂ ਬਾਅਦ ਕਾਫੀ ਝਗੜਾ ਹੋਇਆ ਸੀ ਅਤੇ ਹੱਥੋਪਾਈ ਵੀ ਹੋਈ ਸੀ। ਪਰ ਬਾਅਦ ਵਿੱਚ ਉਸਨੇ ਪਿੰਡ ਤੋਂ ਆ ਕੇ ਉਹਨਾਂ ਦਾ ਸਮਝੌਤਾ ਕਰਵਾ ਦਿੱਤਾ ਅਤੇ ਪੁਲਿਸ ਦੇ ਸਾਹਮਣੇ ਰਾਜੀਨਾਮਾ ਵੀ ਹੋਇਆ ਸੀ, ਪਰ ਬਾਅਦ ਵਿੱਚ ਮੁੜ ਤੋਂ ਉਹਨਾਂ ਨੇ ਮੇਰੇ ਭਰਾ ਉੱਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।