ਲੁਧਿਆਣਾ : ਸਮਰਾਲਾ ਸਬ ਡਵੀਜ਼ਨ 'ਚ ਪੈਂਦੇ ਪਿੰਡ ਕੁੱਬੇ ਵਿਖੇ ਠੇਕੇ 'ਤੇ ਭਰਤੀ ਇਕ ਬਿਜਲੀ ਮੁਲਾਜ਼ਮ ਦੀ 11 ਕੇ.ਵੀ. ਹਾਈਵੋਲਟੇਜ਼ ਲਾਈਨ ਦੀ ਰਿਪੇਅਰ ਕਰਦੇ ਹੋਏ ਬਿਜਲੀ ਦੀ ਚਪੇਟ ਵਿੱਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁੱਸੇ 'ਚ ਆਏ ਮੌਕੇ ’ਤੇ ਪੁੱਜੇ ਠੇਕਾ ਭਰਤੀ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਧਰਨਾ ਲੱਗਾ ਦਿੱਤਾ ਹੈ।
ਇਸ ਮੌਕੇ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਲਿਆਂ ਨੇ ਵੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ ਕਰਦੇ ਹੋਏ ਜਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕਰਦੇ ਹੋਏ ਸੰਘਰਸ਼ ਦਾ ਐਲਾਨ ਕੀਤਾ।
ਬਿਜਲੀ ਵਿਭਾਗ 'ਚ ਠੇਕੇ ਤੇ ਕੰਮ ਕਰਨ ਵਾਲੇ ਮੁਲਾਜ਼ਮ ਦੀ ਮੌਤ, ਮੁਆਵਜ਼ੇ ਦੀ ਕੀਤੀ ਮੰਗ ਮੌਕੇ ਤੇ ਪਿੰਡ ਦੇ ਸਰਪੰਚ ਮਨਮੋਹਨ ਸਿੰਘ ਅਤੇ ਪਰਮਿੰਦਰ ਸਿੰਘ ਪਾਵਰ ਕੌਮ ਠੇਕਾ ਭਰਤੀ ਯੂਨੀਅਨ ਦੇ ਆਗੂ ਨੇ ਬੋਲਦੇ ਦੱਸਿਆ ਕੇ ਮ੍ਰਿਤਕ ਅਮਰਜੀਤ ਸਿੰਘ (32) ਜੋ ਕਿ ਠੇਕਾ ਭਰਤੀ ਪ੍ਰਣਾਲੀ ਅਧੀਨ ਲਾਈਨਮੈਨ ਦਾ ਕੰਮ ਕਰਦਾ ਸੀ, ਦੀ ਅੱਜ ਬਾਅਦ ਦੁਪਹਿਰ ਬਿਜਲੀ ਲਾਈਨ ਠੀਕ ਕਰਦੇ ਹੋਏ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਠੇਕਾ ਭਰਤੀ ਮੁਲਾਜ਼ਮ ਯੂਨੀਅਨ ਦੇ ਸੂਬਾ ਸਕੱਤਰ ਪਰਮਿੰਦਰ ਸਿੰਘ ਸਮੇਤ ਕਈ ਹੋਰ ਆਗੂ ਮੌਕੇ ਉੱਤੇ ਪੁੱਜੇ ਅਤੇ ਉਨਾਂ ਮ੍ਰਿਤਕ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ।
ਉਨਾਂ ਦੱਸਿਆ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਠੇਕੇਦਾਰੀ ਸਿਸਟਮ ਰਾਹੀ ਕੰਮ ਕਰ ਰਹੇ 190 ਦੇ ਕਰੀਬ ਕਾਮਿਆਂ ਨਾਲ ਅਜਿਹੇ ਹਾਦਸੇ ਵਾਪਰ ਚੁੱਕੇ ਹਨ। ਜਿਨ੍ਹਾਂ ਵਿੱਚ ਕਈਆਂ ਦੀ ਮੌਤ ਹੋ ਗਈ ਅਤੇ ਕਈਆਂ ਨੂੰ ਜਿੰਦਗੀ ਭਰ ਲਈ ਨਕਾਰਾ ਹੋਣਾ ਪਿਆ। ਪਰ ਸਰਕਾਰ ਨੇ ਹਾਲੇ ਤੱਕ ਕਿਸੇ ਨੂੰ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ:ਬਿਜਲੀ ਸੰਕਟ ਲਈ ਕੈਪਟਨ ਦੀ ਨਾਲਾਇਕੀ ਜ਼ਿੰਮੇਵਾਰ : ਸੁਖਬੀਰ
ਇਸ ਲਈ ਉਨਾਂ ਦੀ ਜਥੇਬੰਦ ਨੇ ਫੈਸਲਾ ਲਿਆ ਹੈ, ਕਿ ਮ੍ਰਿਤਕ ਅਮਰਜੀਤ ਸਿੰਘ ਦੀ ਮੌਤ ਲਈ ਜਿੰਮੇਵਾਰ ਅਧਿਕਾਰੀ ’ਤੇ ਕਾਰਵਾਈ ਸਮੇਤ ਉਹ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਉਹ ਘੁਲਾ ਗਰਿੱਡ ਅੱਗੇ ਧਰਨਾ ਲਾਉਣਗੇ ਅਤੇ ਮੰਗ ਪੂਰੀ ਹੋਣ ਤੱਕ ਮ੍ਰਿਤਕ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।