ਲੁਧਿਆਣਾ:ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਉੱਤੇ ਉਨ੍ਹਾਂ ਦੇ ਵੰਸ਼ਜ ਥਾਪਰ ਪਰਿਵਾਰ ਵੱਲੋਂ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਗਏ ਹਨ। ਪਰਿਵਾਰ ਨੇ ਹੱਥਾਂ ਵਿੱਚ ਪੱਤਰ ਫੜ੍ਹ ਕੇ ਰੋਸ ਜਾਹਿਰ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਪੰਜਾਬ ਦੇ 117 ਵਿਧਾਨਸਭਾ ਦੇ ਵਿਧਾਇਕਾਂ ਅਤੇ ਰਾਜ ਸਭਾ ਮੈਬਰਾਂ ਦੇ ਨਾਲ-ਨਾਲ ਲੋਕ ਸਭਾ ਸੰਸਦ ਮੈਂਬਰਾਂ ਨੂੰ ਪੱਤਰ ਭੇਜੇ ਜਾ ਰਹੇ ਨੇ। ਜਿਨ੍ਹਾਂ ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ ਗਈ ਹੈ।
ਸ਼ਹੀਦ ਦੇ ਪਰਿਵਾਰ ਨੇ ਰੱਖੀ ਮੰਗ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਅਤੇ ਉਨ੍ਹਾਂ ਦੇ ਪੁੱਤਰ ਤ੍ਰਿਭੁਵਨ ਥਾਪਰ ਨੇ ਕਿਹਾ ਕਿ ਸ਼ਹੀਦ ਪਰਿਵਾਰ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਮਾਮ ਵਿਧਾਇਕਾਂ, ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨੂੰ ਪੱਤਰ ਭੇਜੇ ਜਾ ਰਹੇ ਨੇ। ਜਿਸ ਵਿੱਚ ਉਨ੍ਹਾਂ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਥਾਪਰ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹੀਦ ਸੁਖਦੇਵ ਦੇ ਨਾਮ ਉੱਤੇ ਇੱਕ ਮਾਰਗ ਦਾ ਨਾਮ ਰੱਕਣ ਦੀ ਮੰਗ ਵੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਉਸ ਉੱਪਰ ਵੀ ਕੋਈ ਗੌਰ ਨਹੀਂ ਕੀਤਾ ਗਿਆ। ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਮਤੇ ਨੂੰ ਪਾਸ ਕਰ ਦਿੱਤਾ ਜਾਂਦਾ ਹੈ ਤਾਂ ਉਹ ਲੁਧਿਆਣਾ ਰੇਲਵੇ ਸਟੇਸ਼ਨ ਲਈ ਕੇਂਦਰ ਨਾਲ ਮੁਲਾਕਾਤ ਕਰਕੇ ਇਸ ਦਾ ਨਾਮ ਸ਼ਹੀਦ ਦੇ ਨਾਮ ਉੱਤੇ ਰਖਵਾ ਸਕਣਗੇ।
- Ludhiana RTA Office : ਲੁਧਿਆਣਾ 'ਚ RTA ਦਫਤਰ ਦੇ ਬਾਹਰ ਹੰਗਾਮਾ, ਲੋਕਾਂ ਨੇ ਆਰਟੀਏ 'ਤੇ ਲਗਾਏ ਧਮਕੀਆਂ ਦੇਣ ਦੇ ਇਲਜ਼ਾਮ, ਪੜ੍ਹੋ ਮੌਕੇ 'ਤੇ ਕੀ ਬਣਿਆ ਮਾਹੌਲ
- Sukhbir Singh Badal : ਸੁਖਬੀਰ ਬਾਦਲ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰਾਂ ਨੂੰ ਰਜਿਸਟਰ ਕਰਨ ਦੀ ਅਪੀਲ
- Teacher's Day- ਮੁੱਖ ਮੰਤਰੀ ਦਾ ਐਲਾਨ- ਕੱਚੇ ਅਧਿਆਪਕ ਹੋਏ ਪੱਕੇ, ਤਨਖਾਹਾਂ 'ਚ ਹੋਇਆ ਵਾਧਾ ਪਰ ਅਧਿਆਪਕ ਹਾਲੇ ਵੀ ਆਪਣੇ ਆਪ ਨੂੰ ਕਿਉਂ ਮੰਨਦੇ ਕੱਚੇ...ਵੇਖੋ ਖ਼ਾਸ ਰਿਪੋਰਟ