ਲੁਧਿਆਣਾ: ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਤੇ ਸੂਬੇ ਵਿੱਚ ਆਉਣ ਵਾਲੀਆਂ ਮਾਲ ਗੱਡੀਆਂ ਰੋਕੇ ਜਾਣ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ।
ਮੈਂਬਰ ਪਾਰਲੀਮੈਂਟ ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਇਹ ਫੈਸਲਾ ਲਿਆ ਹੈ। ਇਸ ਨਾਲ ਪੂਰੇ ਪੰਜਾਬ ਦੇ ਵਾਸੀਆਂ ਨੂੰ ਮੋਦੀ ਸਰਕਾਰ ਉੱਤੇ ਗੁੱਸਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦਾ ਮਸਲਾ ਹੱਲ ਕਿਉਂ ਨਹੀਂ ਕਰਦੇ, ਕਿਉਂ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਦੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਤਾਨਾਸ਼ਾਹੀ ਲਈ ਚਲੇਗੀ, ਪੰਜਾਬ ਦੇ ਲੋਕ ਅਤੇ ਪੰਜਾਬ ਦੇ ਕਿਸਾਨ ਮੋਦੀ ਸਰਕਾਰ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
ਡਾ. ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਜੋ ਖੇਤੀ ਕਾਨੂੰਨਾਂ ਨੂੰ ਪਾਸ ਕੀਤਾ ਹੈ ਉਸ ਨੂੰ ਲੈ ਕੇ ਹੀ ਕਿਸਾਨ ਟਰੇਨਾਂ ਰੋਕ ਰਹੇ ਸਨ ਅਤੇ ਹੁਣ ਰੇਲਵੇ ਵਿਭਾਗ ਨੇ ਇਹ ਨਾਦਰਸ਼ਾਹੀ ਫੁਰਮਾਨ ਸੁਣਾ ਦਿੱਤਾ ਹੈ। ਜੇਕਰ ਯਾਤਰੀਆਂ ਗੱਡੀਆਂ ਨਹੀਂ ਚੱਲਣਗੀਆਂ ਤਾਂ ਪੰਜਾਬ ਵਿੱਚ ਮਾਲ ਗੱਡੀਆਂ ਵੀ ਨਹੀਂ ਭੇਜੀ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਿੱਚ ਵੱਡਾ ਨੁਕਸਾਨ ਹੋ ਰਿਹਾ ਹੈ।
ਅਮਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਜੋ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਜੋ ਖੇਤੀ ਬਿੱਲ ਪਾਸ ਕੀਤੇ ਹਨ ਉਹ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕੀਤੇ ਗਏ ਹਨ। ਉਨ੍ਹਾਂ ਦੇ ਆਪਣੇ ਵੱਖਰੇ ਫ਼ਾਇਦੇ ਹਨ, ਪਰ ਉਨ੍ਹਾਂ ਸਾਫ਼ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਡਰਾਉਣਾ ਧਮਕਾਉਣਾ ਚਾਹੁੰਦੀ ਹੈ ਉਹ ਉਸ ਵਿੱਚ ਕਾਮਯਾਬ ਨਹੀਂ ਹੋ ਸਕਣਗੇ। ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਵਿਰੋਧੀ ਪਾਰਟੀਆਂ ਦੇ ਨਾਲ ਕਿਸਾਨਾਂ ਦੀ ਵੀ ਰਾਏ ਲੈਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਹੈ ਤਾਨਾਸ਼ਾਹ ਨਹੀਂ। ਪੰਜਾਬ ਨੂੰ ਜੀਐਸਟੀ ਰੀਫੰਡ ਦੀ ਸੂਚੀ ਚੋਂ ਬਾਹਰ ਕੱਢੇ ਜਾਣ ਤੇ ਵੀ ਉਨ੍ਹਾਂ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ।