ਲੁਧਿਆਣਾ:ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਾਫ਼ੀ ਵਾਅਦੇ ਕੀਤੇ ਸਨ। ਹੁਣ ਜਿਨ੍ਹਾਂ ਵਾਅਦਿਆਂ ਨੂੰ ਪੂਰਾ ਨਾ ਕਰਨ ਵਿੱਚ ਫੇਲ੍ਹ ਹੁੰਦੀ ਨਜ਼ਰ ਆ ਰਹੀ ਮਾਨ ਸਰਕਾਰ ਦੇ ਖ਼ਿਲਾਫ਼ ਵੀ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ (Akali Dal and Congress government) ਵਾਂਗ ਧਰਨੇ ਪ੍ਰਦਰਸ਼ਨ ਹੋਣ ਸ਼ੁਰੂ ਹੋ ਗਏ ਹਨ। ਇੱਕ ਪਾਸੇ ਜਿੱਥੇ ਸਿੱਖਿਆ ਮੰਤਰੀ ਮੀਤ ਹੇਅਰ (Education Minister Meet Hair) ਦੀ ਕੋਠੀ ਬਾਹਰ ਅਧਿਆਪਕਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ, ਉੱਥੇ ਹੀ ਲੁਧਿਆਣਾ ਵਿੱਚ ਪਨਸਬ ਅਤੇ ਪੰਜਾਬ ਰੋਡਵੇਜ਼ (Punsab and Punjab Roadways) ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਭੜਾਸ ਕਢਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਕੱਚੇ ਮੁਲਾਜ਼ਮ ਯੂਨੀਅਨ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ, ਪਰ ਇਸ ਦੇ ਉਲਟ ਨਵੀਂ ਬਣੀ ਪੰਜਾਬ ਸਰਕਾਰ ਰਿਵਾਇਤੀ ਪਾਰਟੀਆਂ ਦੀ ਤਰਜ ‘ਤੇ ਹੀ ਕੰਮ ਕਰ ਰਹੀ ਹੈ।