ਪੰਜਾਬ

punjab

ETV Bharat / state

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ ਲੋਕ ਇਨਸਾਫ਼ ਪਾਰਟੀ ਦਾ ਪ੍ਰਦਰਸ਼ਨ - ਇਲਜ਼ਾਮ

ਲੋਕ ਇਨਸਾਫ ਪਾਰਟੀ ਦੇ ਸਟੂਡੈਂਟ ਵਿੰਗ (Student Wing) ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਹਨ।

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ ਲੋਕ ਇਨਸਾਫ਼ ਪਾਰਟੀ ਦਾ ਪ੍ਰਦਰਸ਼ਨ
ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ ਲੋਕ ਇਨਸਾਫ਼ ਪਾਰਟੀ ਦਾ ਪ੍ਰਦਰਸ਼ਨ

By

Published : Jun 22, 2021, 6:04 PM IST

Updated : Jun 22, 2021, 7:19 PM IST

ਲੁਧਿਆਣਾ: ਵਿਧਾਇਕ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਦਿਨੋ-ਦਿਨ ਗਰਮਾਉਂਦਾ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਹੀ ਕਾਂਗਰਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਲੜੀ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਸਟੂਡੈਂਟ ਵਿੰਗ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਡੀ.ਸੀ. ਦਫ਼ਤਰ ਨੂੰ ਜਿੰਦਰਾ ਲਗਾਉਣ ਦੀ ਗੱਲ ਕਹੀ ਸੀ।

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ ਲੋਕ ਇਨਸਾਫ਼ ਪਾਰਟੀ ਦਾ ਪ੍ਰਦਰਸ਼ਨ

ਹਾਲਾਂਕਿ ਪਹਿਲਾਂ ਹੀ ਡੀ ਸੀ ਦਫ਼ਤਰ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਸਨ। ਇਹਨਾਂ ਨੇ ਮੁਸਤੈਦੀ ਵਰਤਦੇ ਹੋਏ, ਪਹਿਲਾਂ ਹੀ ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਸੰਨੀ ਕੈਂਥ ਤੇ ਉਸਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੰਨੀ ਕੈਂਥ ਨੇ ਕਿਹਾ, ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਕ ਖੋ ਲਿਆ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ‘ਤੇ ਇਲਜ਼ਾਮ ਲਾਏ ਹਨ। ਕਿ ਮੁੱਖ ਮੰਤਰੀ ਕੈਪਟਨ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਪੁੱਤਰਾਂ ਨੂੰ ਮੁਫ਼ਤ ਵਿੱਚ ਨਾਜਾਇਜ਼ ਨੌਕਰੀਆਂ ਵੰਡ ਰਹੇ ਹਨ। ਲੋਕ ਇਨਸਾਫ ਪਾਰਟੀ ਨੇ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ‘ਤੇ ਪੰਜਾਬ ਦੇ ਮਿਹਨਤੀ ਲੋਕਾਂ ਦੇ ਹੱਕ ਖਾਉਣ ਦੇ ਇਲਜ਼ਾਮ ਲਾਏ ਹਨ।

ਜਿਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਏ.ਸੀ.ਪੀ. ਜਤਿੰਦਰ ਨੇ ਦੱਸਿਆ, ਕਿ ਉਹਨਾਂ ਨੂੰ ਗ੍ਰਿਫ਼਼ਤਾਰ ਕਰ ਲਿਆ ਹੈ, ਅਤੇ ਸਰਾਭਾ ਨਗਰ ਥਾਣੇ ਭੇਜ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਕਿ ਕਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ, ਅਤੇ ਕਿੰਨੇ ਵਰਕਰ ਹਿਰਾਸਤ ‘ਚ ਲਾਏ ਗਏ ਹਨ, ਇਸ ਬਾਰੇ ਹਾਲੇ ਗਿਣਤੀ ਨਹੀਂ ਕੀਤੀ।
ਇਹ ਵੀ ਪੜ੍ਹੋ:ਅਰਵਿੰਦ ਕੇਜਰੀਵਾਲ ਨੂੰ ਅੰਮ੍ਰਿਤਸਰ 'ਚ ਦਿਖਾਏ ਕਾਲੇ ਝੰਡੇ

Last Updated : Jun 22, 2021, 7:19 PM IST

ABOUT THE AUTHOR

...view details