ਲੁਧਿਆਣਾ: ਹਰ ਸਾਲ ਮੀਹਾਂ ਦੇ ਦਿਨਾਂ ਵਿੱਚ ਡੇਂਗੂ (Dengue) ਲੁਧਿਆਣਾ ਵਿੱਚ ਪੈਰ ਪਸਾਰਦਾ ਹੈ ਅਤੇ ਕਈ ਲੋਕਾਂ ਦੀ ਜਾਨ ਲੈ ਜਾਂਦਾ ਹੈ। ਇਸ ਵਾਰ ਵੀ ਲੁਧਿਆਣਾ ਵਿੱਚ ਡੇਂਗੂ ਨੇ ਦਸਤਕ ਦੇ ਦਿੱਤੀ ਹੈ ਅਤੇ ਸਿਹਤ ਮਹਿਕਮੇ (Department of Health) ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਲੁਧਿਆਣਾ ਵਿੱਚ ਡੇਂਗੂ ਦੇ ਕੁੱਲ 12 ਕੇਸਾਂ ਲਈ ਲੁਧਿਆਣਾ ਜ਼ਿਲ੍ਹਾ ਸਿਹਤ ਮਹਿਕਮੇ ਨੇ ਪੁਸ਼ਟੀ ਕੀਤੀ ਹੈ ਜੋ ਸਰਕਾਰੀ ਹਸਪਤਾਲਾਂ ਵਿਚ ਕਨਫਰਮ ਹੋਏ ਹਨ। ਇਸ ਤੋਂ ਇਲਾਵਾ ਨਿੱਜੀ ਹਸਪਤਾਲਾਂ ਵਿਚ ਵੀ ਡੇਂਗੂ ਦੇ ਮਰੀਜ਼ ਪਹੁੰਚ ਰਹੇ ਹਨ।
ਲੁਧਿਆਣਾ ਸਿਹਤ ਵਿਭਾਗ ਤੇ ਕਾਰਪੋਰੇਸ਼ਨ ਵੱਲੋਂ ਮਿਲ ਕੇ ਡੇਂਗੂ ਦੇ ਖਿਲਾਫ਼ ਹੁਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਜਿਸ ਇਲਾਕੇ ਵਿੱਚ ਜ਼ਿਆਦਾ ਭੀੜ ਉੱਥੇ ਜਾ ਕੇ ਸਿਹਤ ਮਹਿਕਮੇ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਾਫ਼ ਸਫ਼ਾਈ ਰੱਖਣ ਲਈ ਕਿਹਾ ਜਾ ਰਿਹਾ ਹੈ।