ਪੰਜਾਬ

punjab

ETV Bharat / state

Double murder in Ludhiana: ਡੇਰਾ ਪ੍ਰਬੰਧਕ ਅਤੇ ਨੌਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ - ਮ੍ਰਿਤਕਾਂ ਦੇ ਪਰਿਵਾਰ ਨੇ ਕੀਤਾ ਸ਼ੱਕ ਜਾਹਿਰ

ਲੁਧਿਆਣਾ ਦੇ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Dera manager and servant killed in Ludhiana
Double murder in Ludhiana : ਲੁਧਿਆਣਾ 'ਚ ਡੇਰਾ ਪ੍ਰਬੰਧਕ ਅਤੇ ਨੌਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਨੌਕਰ 'ਤੇ ਸ਼ੱਕ ਦੀ ਸੂਈ

By

Published : Feb 26, 2023, 12:56 PM IST

ਲੁਧਿਆਣਾ:ਜ਼ਿਲ੍ਹੇ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਸ਼ਹਿਰ ਦੇ ਪਿੰਡ ਬੁਲਾਰਾ ਵਿਖੇ ਬੀਤੀ ਦੇਰ ਰਾਤ ਇੱਕ ਡਾਇਰੀ ਪ੍ਰਬੰਧਕ ਤੇ ਉਸਦੇ ਨੌਕਰ ਦਾ ਕਤਲ ਕੀਤਾ ਗਿਆ ਹੈ। ਦੋਵਾਂ ਨੂੰ ਤੇਜਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਇਸ ਕਤਲ ਤੋਂ ਬਾਅਦ ਇਕੱਠਾ ਹੋਏ ਲੋਕਾਂ ਵਲੋਂ ਕਈ ਖਦਸ਼ੇ ਜਾਹਿਰ ਕੀਤੇ ਜਾ ਰਹੇ ਹਨ, ਜਦੋਂਕਿ ਪਿੰਡ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰ ਨੂੰ ਸ਼ੱਕ ਹੈ ਕਿ ਕਮਰੇ ਵਿੱਚੋਂ ਕੁੱਝ ਪੈਸੇ ਵੀ ਗਾਇਬ ਹਨ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਵਾਰਦਾਤ ਨੂੰ ਦੂਜੇ ਨੌਕਰ ਵਲੋਂ ਮਿਲ ਕੇ ਕੀਤੀ ਗਈ ਹੈ। ਉਹ ਵੀ ਕਤਲ ਵਾਲੀ ਰਾਤ ਤੋਂ ਗਾਇਬ ਦੱਸਿਆ ਜਾ ਰਿਹਾ ਹੈ।



ਡੇਅਰੀ ਦੇ ਬਾਕੀ ਲੋਕਾਂ ਤੋਂ ਕੀਤੀ ਜਾ ਰਹੀ ਪੁੱਛ-ਪੜਤਾਲ :ਇਸ ਕਤਲ ਕਾਂਡ ਦੀ ਜਾਂਚ ਤੋਂ ਬਾਅਦ ਪਹੁੰਚੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਸ ਦੋਹਰੇ ਕਤਲ ਕਾਂਡ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੂਹਰੇ ਕਤਲ ਤੋਂ ਬਾਅਦ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ, ਇਸ ਮਾਮਲੇ ਵਿੱਚ ਜਾਨ ਗਵਾਉਣ ਵਾਲੇ ਦੋ ਲੋਕਾਂ ਦੀ ਪਛਾਣ ਭਗਵੰਤ ਸਿੰਘ ਅਤੇ ਜੋਤਰਾਮ ਦੇ ਰੂਪ ਵਿੱਚ ਹੋਈ ਹੈ। ਡੇਅਰੀ ਦੇ ਬਾਕੀ ਨੌਕਰਾਂ ਤੋਂ ਵੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਤਲ ਕਾਂਡ ਵਿੱਚ ਮਾਰਨ ਵਾਲਾ ਨੌਕਰ ਭਗਵੰਤ ਸਿੰਘ ਬੀਤੇ 15 ਸਾਲ ਤੋਂ ਇਸ ਡਾਇਰੀ ਦੇ ਵਿੱਚ ਹੀ ਕੰਮ ਕਰ ਰਿਹਾ ਸੀ। ਉਸ ਦੇ ਕਤਲ ਤੋਂ ਬਾਅਦ ਉਸ ਦੇ ਬੇਟੇ ਨੂੰ ਫੋਨ ਕਰਕੇ ਬੁਲਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਕਈ ਸਬੂਤ ਵੀ ਇਕੱਠੇ ਕੀਤੇ ਹਨ।

ਇਹ ਵੀ ਪੜ੍ਹੋ:BSF Action Against Pakistan Drone: ਭਾਰਤੀ ਫੌਜ ਦੀ ਸਰਹੱਦ 'ਤੇ ਵੱਡੀ ਕਾਰਵਾਈ, ਸੁੱਟਿਆ ਪਾਕਿਸਤਾਨੀ ਡਰੋਨ


ਪੁਲਿਸ ਨੇ ਕੋਈ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ:ਹਾਲਾਂਕਿ ਦੂਜੇ ਪਾਸੇ ਪੁਲਿਸ ਨੂੰ ਜਦੋਂ ਇਸ ਕਤਲ ਮਾਮਲੇ ਬਾਰੇ ਸਵਾਲ ਕੀਤੇ ਗਏ ਤਾਂ ਉਨ੍ਹਾਂ ਵਲੋਂ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਜਿਹੜਾ ਨੌਕਰ ਇਸ ਦੋਹਰੇ ਕਤਲ ਕਾਂਡ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ, ਉਸਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਪਰਿਵਾਰ ਨੇ ਵੀ ਕੁੱਝ ਸ਼ੱਕ ਜਾਹਿਰ ਕੀਤੇ ਹਨ, ਉਨ੍ਹਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ, ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ।

ABOUT THE AUTHOR

...view details