ਲੁਧਿਆਣਾ: ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਣਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ।
ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਨੌਨਿਹਾਲ ਸਿੰਘ ਦੇ ਨਾਲ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਤਲ ਨਾਲ ਸਬੰਧਤ ਟ੍ਰੇਸ ਕੀਤੇ ਜਾਣ ਵਾਲੇ ਸਾਰੇ ਕੇਸਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਦਾ ਪਤਾ ਲਗਾਉਣ ਲਈ ਹੋਰ ਯਤਨ ਕਰਨ। ਉਨ੍ਹਾਂ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਅਪਰਾਧੀਆਂ ਵੱਲੋਂ ਵਰਤੇ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ।