ਲੁਧਿਆਣਾ: ਸੂਬੇ ਭਰ ’ਚ ਲੋਕ ਬਿਜਲੀ ਦੇ ਲੰਬੇ ਲੰਬੇ ਬਿਜਲੀ ਦੇ ਕੱਟ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੰਨਾ ਦੇ ਗਰਿੱਡ ਬਾਹਰ ਧਰਨਾ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਰ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਜਾਦੂ ਨੇ ਕਿਹਾ ਕਿ 5 ਸਾਲ ਪਹਿਲਾਂ ਜਿਹੜਾ ਸੂਬਾ ਬਿਜਲੀ ਸਰਪੱਲਸ ਸੀ ਉਹ ਸੂਬਾ ਕਾਂਗਰਸ ਸਰਕਾਰ ਦੇ ਰਾਜ ਵਿੱਚ ਬਿਜਲੀ ਤੋਂ ਵਾਂਝਾ ਹੋਣ ਲੱਗ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਨਾ ਤਾਂ ਘਰੇਲੂ ਖਪਤਕਾਰਾਂ ਲਈ ਬਿਜਲੀ ਹੈ ਅਤੇ ਨਾ ਹੀ ਕਿਸਾਨਾਂ ਲਈ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਹੈ ਪਰ ਕਿਸਾਨਾਂ ਲਈ ਪੰਜਾਬ ਸਰਕਾਰ ਕੋਲ ਬਿਜਲੀ ਤੱਕ ਨਹੀਂ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਵੀ ਡੀਜ਼ਲ ਦੇ ਭਾਅ ਮਹਿੰਗੇ ਕਾਰਕ ਕਿਸਾਨਾਂ ’ਤੇ ਬੋਝ ਪਾਇਆ ਜਾ ਰਿਹਾ ਹੈ।