ਪੰਜਾਬ

punjab

ETV Bharat / state

ਮੰਦਰ 'ਚ ਭਗਵਾਨ ਦੀਆਂ ਮੂਰਤੀਆਂ ਦੀ ਬੇਅਦਬੀ - ਬੇਅਦਬੀ ਦੀਆਂ ਘਟਨਾਵਾਂ

ਲੁਧਿਆਣਾ 'ਚ ਸ਼ਹੀਦ ਭਗਤ ਸਿੰਘ ਨਗਰ 'ਚ ਸਥਿਤ ਬਾਬਾ ਭੋਲੇ ਨਾਥ ਦੇ ਮੰਦਰ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਦੀਆਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕੀਤੀ ਗਈ। ਮੰਦਰ 'ਚ ਸੀਸੀਟੀਵੀ ਕੈਮਰੇ ਨਾ ਹੋਣ ਕਾਰਨ ਸ਼ਰਾਰਤੀ ਅਨਸਰਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਫ਼ੋਟੋ।

By

Published : Aug 9, 2019, 5:16 PM IST

ਲੁਧਿਆਣਾ: ਸ਼ਹੀਦ ਭਗਤ ਸਿੰਘ ਨਗਰ 'ਚ ਸਥਿਤ ਬਾਬਾ ਭੋਲੇ ਨਾਥ ਦੇ ਮੰਦਰ 'ਚ ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਦੀਆਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰ ਮੰਦਰ 'ਚ ਪਿਆ ਗੱਲਾ ਵੀ ਚੋਰੀ ਕਰਕੇ ਲੈ ਗਏ।

ਵੀਡੀਓ

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰੋਸ ਦੀ ਲਹਿਰ ਹੈ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨ ਦੀ ਗੱਲ ਕਹੀ ਹੈ ਜਦ ਕਿ ਮੰਦਰ 'ਚ ਕੋਈ ਵੀ ਸੀਸੀਟੀਵੀ ਕੈਮਰੇ ਮੌਜੂਦ ਨਹੀਂ ਸਨ।

ਮੰਦਰ ਦੇ ਪੰਡਿਤ ਨੇ ਦੱਸਿਆ ਕਿ ਬੀਤੀ ਰਾਤ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਪਰ ਗੱਲਾ ਚੁੱਕਣ ਦੇ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਦੀਆਂ ਮੂਰਤੀਆਂ ਨਾਲ ਵੀ ਕਥਿਤ ਭੰਨਤੋੜ ਕੀਤੀ ਗਈ ਹੈ ਜੋ ਕਿ ਸ਼ਰਮਨਾਕ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼ਿਵਲਿੰਗ ਸਣੇ ਕਈ ਮੂਰਤੀਆਂ ਨੂੰ ਖੰਡਿਤ ਕੀਤਾ ਗਿਆ ਹੈ।

ਉੱਧਰ ਮੌਕੇ 'ਤੇ ਪੁੱਜੇ ਭਾਜਪਾ ਦੇ ਆਗੂ ਨੇ ਕਿਹਾ ਕਿ ਜੇ ਪੁਲਿਸ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਇਸ ਸਬੰਧੀ ਪੰਜਾਬ ਭਰ 'ਚ ਭਾਜਪਾ ਵੱਲੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇੱਕ ਪਾਸੇ ਜਿੱਥੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਉੱਥੇ ਹੀ ਭਗਵਾਨ ਦੀਆਂ ਮੂਰਤੀਆਂ ਦੀ ਵੀ ਬੇਅਦਬੀ ਕੀਤੀ ਗਈ ਹੈ। ਹਾਲਾਂਕਿ ਮੰਦਰ 'ਚ ਕੋਈ ਵੀ ਸੀਸੀਟੀਵੀ ਕੈਮਰਾ ਮੌਜੂਦ ਨਹੀਂ ਸੀ ਪਰ ਪੁਲਿਸ ਵੱਲੋਂ ਮੌਕੇ 'ਤੇ ਜਾ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ABOUT THE AUTHOR

...view details