ਲੁਧਿਆਣਾ: ਦੇਸ਼ ਭਰ ਦੇ ਡਾਕਟਰ ਆਈਐੱਮਏ ਦੀ ਅਗਵਾਈ ਹੇਠ ਲੋਕ ਸਭਾ ਵਿੱਚ ਪਾਸ ਹੋਏ ਐੱਨਐੱਮਸੀ ਬਿੱਲ ਦੇ ਵਿਰੋਧ ਵਿੱਚ ਡਾਕਟਰ 24 ਘੰਟੇ ਦੀ ਹੜਤਾਲ 'ਤੇ ਹਨ। ਇਸ ਤਹਿਤ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਹੜਤਾਲ 'ਤੇ ਹਨ ਤੇ ਓਪੀਡੀ ਸੇਵਾਵਾਂ ਵੀ ਬੰਦ ਹਨ। ਇਸ ਦੇ ਚਲਦਿਆਂ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਊਧਮ ਸਿੰਘ ਨੂੰ ਫ਼ਿਲਮੀ ਜਗਤ ਨੇ ਕੀਤਾ ਅੱਖੋਂ ਪਰੋਖੇ
ਹਸਪਤਾਲ 'ਚ ਆਏ ਮਰੀਜ਼ਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਖੜ੍ਹੇ ਹਨ ਪਹਿਲਾਂ ਤਾਂ ਕਾਊਂਟਰਾਂ 'ਚ ਪਰਚੀ ਨਹੀਂ ਕੱਟੀ ਜਾ ਰਹੀ ਸੀ। ਇਸ ਤੋਂ ਬਾਅਦ ਜਦੋਂ ਉਹ ਓ ਪੀ ਡੀ ਪਹੁੰਚੇ ਤਾਂ ਉੱਥੇ ਡਾਕਟਰ ਮੌਜੂਦ ਨਹੀਂ ਸਨ ਜਿਸ ਕਰਕੇ ਮਰੀਜ਼ ਕਾਫੀ ਖੱਜਲ ਖੁਆਰ ਹੁੰਦੇ ਨਜ਼ਰ ਆਏ।
ਉੁਧਰ ਹਸਪਤਾਲ ਦੇ ਡਾਕਟਰ ਰੋਹਿਤ ਨੇ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਬਹੁਤ ਘੱਟ ਸਮੇਂ 'ਚ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਕਰਕੇ ਹੜਤਾਲ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋ ਸਕੀ, ਪਰ ਸਵੇਰੇ ਜ਼ਰੂਰ ਉਨ੍ਹਾਂ ਵੱਲੋਂ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਉਨ੍ਹਾਂ ਕਿਹਾ ਕਿ ਜੋ ਬਿੱਲ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਹੈ ਉਸ ਨਾਲ ਇੱਕ ਪਾਸੇ ਜਿੱਥੇ ਤਜਰਬੇਕਾਰ ਡਾਕਟਰਾਂ ਨੂੰ ਨੁਕਸਾਨ ਹੋਵੇਗਾ ਉੱਥੇ ਹੀ ਨਵੇਂ ਵਿਦਿਆਰਥੀਆਂ ਲਈ ਵੀ ਮੁਸ਼ਕਿਲਾਂ ਖੜ੍ਹੀਆਂ ਹੋਣਗੀਆਂ ਕਿਉਂਕਿ ਉਸ ਦੇ ਵਿੱਚ ਇੱਕ ਟੈਸਟ ਦੇਣਾ ਹੋਵੇਗਾ।
ਇੱਕ ਪਾਸੇ ਜਿੱਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਓਪੀਡੀ ਸੇਵਾਵਾਂ ਠੱਪ ਹੋਣ ਕਰਕੇ ਮਰੀਜ਼ ਵੀ ਕਾਫ਼ੀ ਖੱਜਲ ਖੁਆਰ ਹੋ ਰਹੇ ਹਨ।