ਲੁਧਿਆਣਾ:ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਵਿਚ ਪੜ੍ਹਨ ਵਾਲੇ ਅਫਗਾਨੀ ਵਿਦਿਆਰਥੀ (Afghan students) ਘਬਰਾਏ ਹੋਏ ਹਨ ਕਿਉਂਕਿ ਤਾਲਿਬਾਨ ਦਾ ਪੂਰੇ ਅਫਗਾਨਿਸਤਾਨ ਤੇ ਕਬਜ਼ਾ ਹੋ ਗਿਆ ਹੈ। ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਜਾ ਚੁੱਕੇ ਹਨ। ਵਿਦਿਆਰਥੀ ਅਹਿਮਦ ਨੇ ਦੱਸਿਆ ਕਿ ਉੱਥੇ ਹਾਲਾਤ ਬਹੁਤ ਖਰਾਬ ਹਨ ਅਤੇ ਹੁਣ ਉਨ੍ਹਾਂ ਨੂੰ ਆਪਣਾ ਭਵਿੱਖ ਧੁੰਦਲਾ ਵਿਖਾਈ ਦੇ ਰਿਹਾ ਹੈ।
ਅਹਿਮਦ ਨੇ ਦੱਸਿਆ ਕਿ ਆਪਣੇ ਪਰਿਵਾਰ ਨਾਲ ਗੱਲ ਕੀਤੀ ਉਸ ਨੂੰ ਦੋ ਦਿਨ ਹੋ ਚੁੱਕੇ ਹਨ ਕਿਉਂਕਿ ਉੱਥੇ ਨੈੱਟਵਰਕ ਨਹੀਂ ਆ ਰਿਹਾ। ਉਥੇ ਆਰਮੀ ਨੇ ਨੈੱਟਵਰਕ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਰਹਿਣ ਵਾਲੇ ਵਿਦਿਆਰਥੀ ਵੀ ਘਬਰਾਏ ਹੋਏ ਹਨ ਅਤੇ ਉਹ ਹੁਣ ਭਾਰਤ ਛੱਡ ਕੇ ਨਹੀਂ ਜਾਣਾ ਚਾਹੁੰਦੇ।