ਲੁਧਿਆਣਾ: ਐਸਟੀਐਫ ਨੇ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ 560 ਗ੍ਰਾਮ ਹੈਰੋਇਨ ਦੇ ਨਾਲ 22 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਐਕਟਿਵਾ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਐਸਟੀਐਫ਼ ਨੇ ਸੁੰਦਰ ਨਗਰ ਦੇ ਰਾਹੋਂ ਰੋਡ ਤੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।
ਲੁਧਿਆਣਾ: STF ਨੇ 560 ਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰ ਕੀਤੇ ਕਾਬੂ - STF caught drug smugller
ਐਸਟੀਐਫ਼ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਤਸਕਰਾਂ ਖਿਲਾਫ਼ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਸੁਚਨਾ ਮਿਲਦਿਆਂ ਹੀ ਵਿਸ਼ੇਸ਼ ਨਾਕੇਬੰਦੀ ਕਰਕੇ ਉਨ੍ਹਾਂ ਨੇ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ।
ਫ਼ੋਟੋ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਅਨੀਕੇਤ ਉਰਫ ਅੰਕਿਤ ਅਤੇ ਰਮਨ ਸਿੰਘ ਦੇ ਖ਼ਿਲਾਫ਼ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਸੁਚਨਾ ਮਿਲਦਿਆਂ ਹੀ ਵਿਸ਼ੇਸ਼ ਨਾਕੇਬੰਦੀ ਕਰਕੇ ਉਨ੍ਹਾਂ ਨੇ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ। ਐਸਟੀਐਫ਼ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲਿਜਾ ਕੇ ਪੁੱਛਗਿੱਛ ਕੀਤੀ ਜਾਵੇਗੀ।