ਲੁਧਿਆਣਾ: ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਮਾਣਯੋਗ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਾ ਤਸਕਰੀ ਦੇ ਵਿਰੁੱਧ ਛੇੜੀ ਮੁਹਿੰਮ ਦੇ ਚੱਲਦੇ ਥਾਣਾ ਟਿੱਬਾ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ। ਇਹ ਨਸ਼ਾ ਤਸਕਰੀ ਦੇ ਨਾਲ-ਨਾਲ ਖ਼ੁਦ ਵੀ ਨਸ਼ੇ ਦਾ ਆਦੀ ਹੈ। ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਵਿਸ਼ਾਲ ਸਹੋਤਾ ਵਾਸੀ ਰਾਜੂ ਕਲੋਨੀ ਟਿੱਬਾ ਰੋਡ ਵਜੋ ਹੋਈ ਹੈ।
ਨਸ਼ਾ ਕਰਨ ਦਾ ਨਾਲ-ਨਾਲ ਕਰਦਾ ਵੀ ਸੀ ਤਸਕਰੀ, ਕਾਬੂ - caught
ਲੁਧਿਆਣਾ ਪੁਲਿਸ ਨੇ 25 ਗ੍ਰਾਮ ਹੈਰੋਈਨ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ। ਇਹ ਤਸਕਰ ਨਸ਼ਾ ਤਸਕਰੀ ਦੇ ਨਾਲ-ਨਾਲ ਖ਼ੁਦ ਵੀ ਨਸ਼ੇ ਦਾ ਆਦੀ ਹੈ।
ਫ਼ੋਟੋ
ਇਹ ਵੀ ਪੜ੍ਹੋ: ਨਸ਼ਾ ਨਾ ਮਿਲਣ 'ਤੇ ਪੁੱਤ ਨੇ ਪਿਤਾ ਦਾ ਕੀਤਾ ਕਤਲ
ਥਾਣਾ ਮੁਖੀ ਨੇ ਕਿਹਾ ਕਿ ਮੁਲਜ਼ਮ ਦੇ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਦੋਸ਼ੀ ਤੋਂ ਹੋਰ ਪੁੱਛ ਪੜਤਾਲ ਕੀਤੀ ਜਾ ਸਕੇ।