ਪੰਜਾਬ

punjab

ETV Bharat / state

ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ - ਪਤਨੀ ਦਾ ਚਾਕੂ ਨਾਲ ਗਲਾ ਰੇਤ

ਥਾਣਾ ਬਸਤੀ ਜੋਧੇਵਾਲ ਕੈਲਾਸ਼ ਨਗਰ ਇਲਾਕੇ ਵਿੱਚ ਸਥਿਤ ਗਗਨਦੀਪ ਕਲੋਨੀ ਵਿੱਚ ਇੱਕ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਦਾ ਚਾਕੂ ਨਾਲ ਗਲਾ ਰੇਤ ਕੇ ਕਤਲ ਕਰ ਦਿੱਤਾ ਹੈ। ਫਿਲਹਾਲ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।

ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

By

Published : Apr 9, 2021, 7:11 PM IST

Updated : Apr 9, 2021, 8:59 PM IST

ਲੁਧਿਆਣਾ: ਥਾਣਾ ਬਸਤੀ ਜੋਧੇਵਾਲ ਕੈਲਾਸ਼ ਨਗਰ ਇਲਾਕੇ ਵਿੱਚ ਸਥਿਤ ਗਗਨਦੀਪ ਕਲੋਨੀ ਵਿੱਚ ਇੱਕ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਦਾ ਚਾਕੂ ਨਾਲ ਗਲਾ ਰੇਤ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਰਦਾਤ ਵਿੱਚ ਇਸਤੇਮਾਲ ਕੀਤਾ ਗਿਆ ਚਾਕੂ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

ਦੂਜੇ ਪਾਸੇ ਏਸੀਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਆਰੋਪੀ ਦੀ ਪਛਾਣ ਰਮੇਸ਼ ਉਮਰ 60 ਸਾਲ ਵਾਸੀ ਗਗਨਦੀਪ ਕਲੋਨੀ ਵਜੋਂ ਹੋਈ ਹੈ। ਜਿਸਨੇ ਆਪਣੀ ਪਤਨੀ ਦਾ ਗਲਾ ਰੇਤ ਕੇ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਰੋਪੀ ਸ਼ਰਾਬ ਪੀਣ ਦਾ ਆਦੀ ਸੀ, ਜਿਸਦੇ ਚੱਲਦਿਆਂ ਉਹ ਆਪਣੀ ਪਤਨੀ ਨਾਲ ਆਏ ਦਿਨ ਕੁੱਟਮਾਰ ਕਰਦਾ ਰਹਿੰਦਾ ਸੀ ਅਤੇ ਸ਼ਰਾਬ ਦੇ ਨਸ਼ੇ ਵਿੱਚ ਉਸਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਰੋਪੀ ਰਮੇਸ਼ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜੋ: ਕੋਰੋਨਾ ਕਾਲ 'ਚ ਲੁਧਿਆਣਾ ਸ਼ਹਿਰ ਦੀ ਸਥਿਤੀ, ਜਾਣੋਂ

Last Updated : Apr 9, 2021, 8:59 PM IST

ABOUT THE AUTHOR

...view details