ਬਠਿੰਡਾ:ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੇ ਜਾਣ ਤੋਂ ਬਾਅਦ ਕਈ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਕਿਉਂਕਿ ਆਨਲਾਈਨ ਟਰਾਂਜੈਕਸ਼ਨ ਨਾ ਹੋਣ ਕਾਰਨ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਤਿੰਨ ਕੋਨੀ ਸਥਿਤ ਪਟਰੋਲ ਪੰਪ ਉੱਤੇ ਕੰਮ ਕਰਨ ਵਾਲੇ ਕਰਿੰਦੇ ਨੇ ਦੱਸਿਆ ਆਨਲਾਈਨ ਪੇਮੈਂਟ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਗਾਹਕਾਂ ਨੂੰ ਵਾਪਸ ਮੁੜਨਾ ਪੈ ਰਿਹਾ ਹੈ ਕਿਉਂਕਿ ਅੱਜ ਕੱਲ੍ਹ ਦੇ ਜ਼ਮਾਨੇ ਵਿਚ ਆਨਲਾਈਨ ਪੇਮੈਂਟ ਕੀਤੀ ਜਾਂਦੀ ਹੈ ਪਰ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੈਟਰੋਲ ਪੰਪ ਉੱਤੇ ਤੇਲ ਪਵਾਉਣ ਆਏ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਸ਼ੀਨਾਂ ਇੰਟਰਨੈੱਟ ਤੋਂ ਬਿਨਾਂ ਕੰਮ ਨਹੀਂ ਕਰ ਰਹੀਆਂ: ਪੈਟਰੋਲ ਪੰਪ ਦੇ ਕਰਿੰਦਿਆਂ ਦਾ ਕਹਿਣਾ ਹੈ ਕਿ ਜੋ ਵੀ ਲੋਕ ਤੇਲ ਪਵਾਉਣ ਲਈ ਆਉਂਦੇ ਨੇ ਉਹ ਆਨਲਾਈਨ ਟਰਾਂਜ਼ੈਕਸ਼ਨ ਦੇ ਆਦੀ ਹਨ ਅਤੇ ਹੁਣ ਇੰਟਰਨੈੱਟ ਬੰਦ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਆ ਰਹੀਆਂ ਨੇ। ਪੰਪ ਦੇ ਕਰਿੰਦਿਆਂ ਦਾ ਕਹਿਣਾ ਹੈ ਕਿ ਏਟੀਐੱਮ ਕਾਰਡ ਮਸ਼ੀਨਾਂ ਇੰਟਰਨੈੱਟ ਤੋਂ ਬਿਨਾਂ ਕੰਮ ਨਹੀਂ ਕਰ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੈਟਰੋਲ ਪੰਪ ਮਾਲਕਾਂ ਵੱਲੋਂ ਵੀ ਲੋਕਾਂ ਨੂੰ ਕੈਸ਼ ਉੱਤੇ ਹੀ ਤੇਲ ਪਾਉਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਪਟਰੋਲ ਪੰਪ ਉੱਤੇ ਕੰਮ ਕਰਨੇ ਵਾਲੇ ਪਕਰਿੰਦਿਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੰਟਰਨੈੱਟ ਸੇਵਾਵਾਂ ਜਲਦ ਤੋਂ ਜਲਦ ਸ਼ੁਰੂ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਤ ਨਾ ਹੋਵੇ।