ਲੁਧਿਆਣਾ: ਸ਼ਹਿਰ ਵਿੱਚ ਈ ਚਲਾਨ ਦੀ ਪੁਲਿਸ ਕਮਿਸ਼ਨਰ ਨੇ ਸ਼ੁਰੂਆਤ ਕਰ ਦਿੱਤੀ ਹੈ। ਸ਼ਹਿਰ ਵਿੱਚ ਹੁਣ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੀ ਖੈਰ ਨਹੀਂ ਕਿਉਂਕਿ ਹੁਣ ਕੈਮਰੇ ਦੀ ਮਦਦ ਦੇ ਨਾਲ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ। ਪਹਿਲਾਂ ਸ਼ਹਿਰ ਦੇ ਮੁੱਖ ਛੇ ਥਾਵਾਂ 'ਤੇ ਇਹ ਕੈਮਰੇ ਲਗਾਏ ਗਏ ਹਨ ਅਤੇ ਉਸ ਤੋਂ ਬਾਅਦ ਲੁਧਿਆਣਾ ਟ੍ਰੈਫਿਕ ਪੁਲਿਸ ਸ਼ਹਿਰ ਦੇ ਹਰ ਸਿਗਨਲ ਉੱਤੇ ਕੈਮਰੇ ਲਾਏਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਜੇ ਕੋਈ ਵੀ ਵਿਅਕਤੀ 10 ਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ 6 ਮਹੀਨੇ ਲਈ ਰੱਦ ਕਰ ਦਿੱਤਾ ਜਾਵੇਗਾ।