ਸਿੱਖਿਆ ਦੇ ਪ੍ਰਸਾਰ ਲਈ ਸਮਾਗਮ ਕਰਵਾਉਣਾ ਇੱਕ ਚੰਗਾ ਉਪਰਾਲਾ ਸੀ: ਪ੍ਰਭਦੀਪ ਸਿੰਘ - ਸਿੱਖਿਆ
ਲੁਧਿਆਣਾ: ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਵਿੱਚ ਇੱਕ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਲੁਧਿਆਣਾ ਦੇ ਡੀਪੀਆਰਓ ਪ੍ਰਭਦੀਪ ਸਿੰਘ ਨੇ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਮਕਸਦ ਸਿੱਖਿਆ ਦਾ ਪ੍ਰਸਾਰ ਅਤੇ ਪ੍ਰਚਾਰ ਕਰਨਾ ਸੀ। ਇਸ ਦੌਰਾਨ ਸਕੂਲੀ ਬੱਚਿਆਂ ਨੇ ਆਪਣੀ ਚੰਗੀ ਪਰਫਾਰਮੈਂਸ ਵੀ ਦਿੱਤੀ।
ਸਿੱਖਿਆ ਦੇ ਪ੍ਰਸਾਰ ਲਈ ਕਰਵਾਇਆ ਸਮਾਗਮ
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਭਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਪ੍ਰਸਾਰ ਲਈ ਸਕੂਲ ਵੱਲੋਂ ਇਹ ਇੱਕ ਚੰਗਾ ਉਪਰਾਲਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦੇ ਨਾਲ ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਦਾ ਮਨੋਬਲ ਵੀ ਵਧਦਾ ਹੈ।
ਸਿੱਖਿਆ ਦੇ ਪ੍ਰਸਾਰ ਲਈ ਕਰਵਾਇਆ ਸਮਾਗਮ