ਲੁਧਿਆਣਾ:ਲੁਧਿਆਣਾ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਨਿਰੋਲ ਰੂਰਲ ਇਲਾਕਾ ਹੈ, ਅਕਾਲੀ ਦਲ ਵੱਲੋਂ ਜਿੱਥੇ ਮਨਪ੍ਰੀਤ ਇਆਲੀ ਉਮੀਦਵਾਰ ਨੇ ਉਥੇ ਹੀ ਦੂਜੇ ਪਾਸੇ ਕੈਪਟਨ ਸੰਦੀਪ ਸੰਧੂ ਕਾਂਗਰਸ ਵੱਲੋਂ ਚੋਣਾਂ ਲੜ ਰਹੇ ਹਨ, ਹਾਲਾਂਕਿ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਨੇ ਹਲਕੇ ਤੋਂ ਹਾਲੇ ਆਪਣਾ ਉਮੀਦਵਾਰ ਐਲਾਨ ਨਹੀਂ ਕੀਤਾ। ਪਰ ਪਿਛਲੀ ਵਾਰ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਐਚ.ਐਸ ਫੂਲਕਾ ਵੱਲੋਂ ਸੀਟ ਛੱਡਣ ਤੋਂ ਬਾਅਦ ਇੱਥੇ ਜ਼ਿਮਨੀ ਚੋਣ ਹੋਈ ਸੀ, ਜਿਸ ਵਿੱਚ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨੇ ਬਾਜ਼ੀ ਮਾਰੀ ਸੀ, ਪਰ ਇਸ ਵਾਰ ਦੋਵਾਂ ਵਿਚਾਲੇ ਟੱਕਰ ਦੱਸੀ ਜਾ ਰਹੀ ਹੈ ਅਤੇ ਮੁੱਲਾਂਪੁਰ ਦਾਖਾ ਹੋਟ ਸੀਟ ਹੈ।
ਇਸ ਇਲਾਕੇ ਦੇ ਲੋਕਾਂ ਨਾਲ ਜਦੋਂ ਈ.ਟੀ.ਵੀ ਭਾਰਤ ਦੀ ਟੀਮ ਵੱਲੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਨਸ਼ਾ ਇਲਾਕੇ ਵਿੱਚ ਬਹੁਤ ਵੱਡੀ ਸਮੱਸਿਆ ਹੈ, ਬੇਰੁਜ਼ਗਾਰੀ ਵੱਡਾ ਮੁੱਦਾ ਹੈ ਬੇਰੁਜ਼ਗਾਰ ਹੋਣ ਕਰਕੇ ਲੋਕ ਨਸ਼ੇ ਦੀ ਗ੍ਰਿਫ਼ਤ ਵਿੱਚ ਹਨ, ਖਾਸ ਕਰਕੇ ਪਿੰਡਾਂ ਦੇ ਵਿੱਚ ਨਸ਼ਾ ਖਤਮ ਨਹੀਂ ਹੋਇਆ, ਪਰ ਇਹ ਦਾਅਵੇ ਜ਼ਰੂਰ ਕੀਤੇ ਜਾਂਦੇ ਰਹੇ ਹਨ ਕਿ ਪਿੰਡਾਂ ਵਿੱਚੋਂ ਨਸ਼ਾ ਖ਼ਤਮ ਹੋ ਚੁੱਕਾ ਹੈ, ਪਰ ਹਾਲੇ ਵੀ ਨਸ਼ੇ ਦੀ ਮਾਰ ਹੈ।
ਇਸ ਦੇ ਨਾਲ ਹੀ ਲੋਕਾਂ ਨੇ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਇਸ ਵਾਰ ਮੁੱਲਾਂਪੁਰ ਦਾਖਾ ਦੇ ਵਿੱਚ ਕੋਈ ਬਹੁਤੀ ਹਵਾ ਨਹੀਂ ਹੈ। ਕਿਉਂਕਿ ਐਚ.ਐਸ. ਫੂਲਕਾ ਦੇ ਦਾਖਾ ਹਲਕਾ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਲੋਕ ਹੋ ਗਏ ਸਨ। ਜਿਸ ਕਰਕੇ ਅਕਾਲੀ ਦਲ ਦਾ ਉਮੀਦਵਾਰ ਇੱਥੋਂ ਜਿੱਤਿਆ, ਪਰ ਹੁਣ ਦੋਵਾਂ ਆਗੂਆਂ ਵਿਚਾਲੇ ਮੁਕਾਬਲਾ ਸਖ਼ਤ ਰਹਿਣ ਵਾਲਾ ਹੈ, ਇੱਕ ਪਾਸੇ ਕੈਪਟਨ ਅਮਰਿੰਦਰ ਦੇ ਕਰੀਬੀ ਕੈਪਟਨ ਸੰਦੀਪ ਸੰਧੂ ਅਤੇ ਦੂਜੇ ਪਾਸੇ ਮਨਪ੍ਰੀਤ ਇਆਲੀ ਨੇ ਦੋਵੇਂ ਲੀਡਰ ਵਿਚਕਾਰ ਟੱਕਰ ਵੱਡੀ ਹੋਣ ਵਾਲੀ ਹੈ।