ਲੁਧਿਆਣਾ: ਪੰਜਾਬ ਭਰ ਦੇ ਵਿੱਚ ਰੋਡਵੇਜ਼ ਅਤੇ ਪੀਆਰਟੀਸੀ ਦੇ 27 ਡਿਪੂਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ ਜਿਸਦੇ ਤਹਿਤ ਅਣਮਿੱਥੇ ਸਮੇਂ ਲਈ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲ ਰਹੀਆਂ ਇਸ ਦੇ ਤਹਿਤ ਲੁਧਿਆਣਾ ਦੇ ਬੱਸ ਸਟੈਂਡ ਵਿਖੇ ਗਈ ਸਰਕਾਰੀ ਠੇਕੇ ਤੇ ਭਰਤੀ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ ਰੱਖੀਆਂ ਗਈਆਂ ਸਿਰਫ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਜ਼ਰੂਰ ਚੱਲਦੀਆਂ ਵਿਖਾਈ ਦਿੱਤੀਆਂ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਵੱਲੋਂ ਇਹ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ ਉਨ੍ਹਾਂ ਦੇ ਨਾਲ ਛੋਟੇ ਛੋਟੇ ਬੱਚੇ ਵੀ ਧਰਨੇ 'ਚ ਸ਼ਾਮਲ ਹੋਏ ਹਨ।
ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਅਤੇ ਮੁਲਾਜ਼ਮਾਂ ਦਾ ਸਾਥ ਦੇਣ ਆਏ ਛੋਟੇ ਬੱਚੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਰਕੇ ਉਨ੍ਹਾਂ ਨੂੰ ਹੀ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਪ੍ਰਾਈਵੇਟ ਬੱਸਾਂ ਘਟਾਕੇ ਸਰਕਾਰੀ ਬੱਸਾਂ ਦੀ ਤਾਦਾਦ ਵਧਾਈ ਜਾਵੇਗੀ ਪਰ ਉਹ ਅੱਜ ਤੱਕ ਨਹੀਂ ਵਧੀ।