ਲੁਧਿਆਣਾ: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹਾ ਸਮਾਂ ਹੀ ਰਹਿ ਗਿਆ ਹੈ। ਜਿਸ ਕਰਕੇ ਹੁਣ ਸਾਰੀਆਂ ਹੀ ਪਾਰਟੀਆਂ ਦੇ ਦਿੱਗਜ ਆਪੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।
ਚੋਣ ਕਮਿਸ਼ਨ ਵੱਲੋਂ ਦਿੱਤੀਆਂ ਛੋਟਾਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਇਕ ਰੈਲੀ ਨੂੰ ਸੰਬੋਧਿਤ ਕਰਨਗੇ। ਜਿਸ ਨੂੰ ਲੈ ਕੇ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਦੁਸਹਿਰਾ ਗਰਾਊਂਡ ਦੇ ਵਿੱਚ ਹੀ ਇਸ ਰੈਲੀ ਦਾ ਆਯੋਜਨ ਕੀਤਾ ਜਾਵੇਗਾ।
ਇਸ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ, ਕਿਉਂਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਅਤੇ ਰਾਹੁਲ ਗਾਂਧੀ ਦੀ ਫੇਰੀ ਦੇ ਦੌਰਾਨ ਸੁਰੱਖਿਆ ਦੇ ਵਿਚ ਜੋ ਕੋਤਾਹੀ ਹੋਈ ਸੀ, ਉਸ ਨੂੰ ਲੈ ਕੇ ਹੁਣ ਪ੍ਰਸ਼ਾਸਨ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਕਰਨਾ ਚਾਹੁੰਦਾ।