ਖੰਨਾ: ਈਟੀਵੀ ਭਾਰਤ ਵੱਲੋਂ ਧੂੰਆਂ ਰਹਿਤ ਵਾਤਾਵਰਣ ਅਤੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰਖਦਿਆਂ ਦੋਰਾਹਾ ਅਤੇ ਸਮਰਾਲਾ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਪ੍ਰਣ ਲਿਆ ਹੈ ਕਿ ਉਹ ਇਸ ਵਰ੍ਹੇ ਪਰਾਲੀ ਨਹੀਂ ਸਾੜਨਗੇ।
ਕਿਸਾਨਾਂ ਦਾ ਇਹ ਕਹਿਣਾ ਹੈ ਕਿ ਉਹ ਤਾਂ ਪਰਾਲੀ ਨਾ ਸਾੜ ਕੇ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ ਪਰ ਸਰਕਾਰ ਖ਼ੁਦ ਵਾਤਾਵਰਣ ਪ੍ਰਦੂਸ਼ਣ ਫੈਲਾ ਕੇ ਬੱਚਿਆਂ ਨੂੰ ਗ਼ਲਤ ਸਿੱਖਿਆ ਦੇ ਰਹੀ ਹੈ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਪਰਾਲੀ ਨਾ ਸਾੜਨ ਦੇ ਬਦਲੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।