ਲੁਧਿਆਣਾ: ਦੇਸ਼ ਦੇ ਵਿੱਚ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ 7ਵੇਂ ਅਤੇ ਆਖ਼ਰੀ ਗੇੜ ਦੀ ਵੋਟਿੰਗ ਬੀਤੇ ਦਿਨ ਸਮਾਪਤ ਹੋਈ ਅਤੇ ਹੁਣ 23 ਮਈ ਨੂੰ ਨਤੀਜੇ ਐਲਾਨੇ ਜਾਣਗੇ। ਭਾਵੇਂ ਕਿ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਹੋਵੇਗਾ ਪਰ ਉਸ ਤੋਂ ਪਹਿਲਾਂ ਈਵੀਐਮ ਨੂੰ ਸਖ਼ਤ ਸੁਰੱਖਿਆ ਹੇਠ ਸਟਰਾਂਗ ਰੂਮ 'ਚ ਰੱਖਿਆ ਜਾਂਦਾ ਗਿਆ ਹੈ। ਜਿੱਥੇ ਸੁਰੱਖਿਆ ਦਾ ਵਿਸ਼ੇਸ਼ ਪ੍ਰਬੰਧ ਹੈ ਪੰਜਾਬ ਪੁਲੀਸ ਸੀਆਰਪੀਐਫ ਅਤੇ ਪੀਏਪੀ ਦੀਆਂ ਟੁਕੜੀਆਂ ਸਟਰਾਂਗ ਰੂਮ ਦੇ ਨਿਗਰਾਨੀ ਕਰ ਰਹੀਆਂ ਹਨ।
ਈਵੀਐੱਮ 'ਤੇ ਸੁਰੱਖਿਆ ਦਾ ਸਖ਼ਤ ਪਹਿਰਾ, ਪਰਿੰਦਾ ਵੀ ਨਹੀਂ ਮਾਰ ਸਕਦਾ ਪਰ੍ਹ - news punjabi
ਲੋਕ ਸਭਾ ਚੋਣਾਂ 2019 ਲਈ ਵੋਟਿੰਗ ਪ੍ਰਕਿਰਿਆ ਸਮਾਪਤ ਹੋਣ ਤੋਂ ਬਾਅਦ ਹੁਣ ਉਮੀਦਵਾਰਾਂ ਦੀ ਕਿਸਮਤ ਈਵੀਐੱਮ 'ਚ ਬੰਦ ਹੋ ਗਈ ਹੈ। ਸਟਰਾਂਗ ਰੂਮ ਦੇ ਬਾਹਰ ਸਖ਼ਤ ਸੁਰੱਖਿਆ ਦਾ ਪਹਿਰਾ ਹੈ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨਾਂ ਦੀ ਵਿਸ਼ੇਸ਼ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਸੁਰੱਖਿਆ ਅਫ਼ਸਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ।
ਸਟਰਾਂਗ ਰੂਮ ਦੇ ਬਾਹਰ ਸਖ਼ਤ ਸੁਰੱਖਿਆ ਦਾ ਪਹਿਰਾ ਹੈ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨਾਂ ਦੀ ਵਿਸ਼ੇਸ਼ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਸੁਰੱਖਿਆ ਅਫ਼ਸਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਤਸੱਲੀ ਲਈ ਇੱਥੇ ਉਨ੍ਹਾਂ ਦੇ ਨੁਮਾਇੰਦੇ ਵੀ ਤੈਨਾਤ ਕੀਤੇ ਜਾਂਦੇ ਹਨ, ਪਰ ਪੁਲਿਸ ਪੂਰੀ ਤਰ੍ਹਾਂ ਚੌਕਸ ਰਹਿੰਦੀ ਹੈ ਇਸ ਕਰਕੇ ਇੱਥੇ ਕਿਸੇ ਵੀ ਵਿਅਕਤੀ ਦਾ ਆਉਣਾ ਸਖ਼ਤ ਮੰਨ੍ਹਾ ਹੈ। ਜੋਗਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੀ ਸਟਰਾਂਗ ਰੂਮ ਦਾ ਜਾਇਜ਼ਾ ਲੈਣ ਲਈ ਆਉਂਦੇ ਹਨ, ਜਿਨ੍ਹਾਂ ਲਈ ਕੁੱਝ ਖ਼ਾਸ ਦਿਸ਼ਾਨਿਰਦੇਸ਼ ਹੁੰਦੇ ਜਾਰੀ ਕੀਤੇ ਗਏ ਹਨ ਤਾਂ ਜੋ ਈਵੀਐੱਮ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।