ਪੰਜਾਬ

punjab

ETV Bharat / state

ਸਾਬਕਾ ਫੌਜੀਆਂ ਨੇ ਖੰਨਾ 'ਚ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ - ਸਾਬਕਾ ਸੈਨਿਕਾਂ ਨੇ ਖੰਨਾ 'ਚ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦਾ ਬੱਚਾ-ਬੱਚਾ ਸੜਕਾਂ 'ਤੇ ਨਜ਼ਰ ਆ ਰਿਹਾ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਨਾਲ ਜਿੱਥੇ ਮਜ਼ਦੂਰ, ਨੌਜਵਾਨ, ਆੜ੍ਹਤੀਏ ਸ਼ਾਮਲ ਹਨ, ਹੁਣ ਦੇਸ਼ ਦੀ ਰਾਖੀ ਕਰਨ ਵਾਲੇ ਸਾਬਕਾ ਫੌਜੀ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਖੰਨਾ ਵਿੱਚ ਸਾਬਕਾ ਸੈਨਿਕ ਐਸੋਸੀਏਸ਼ਨ ਨੇ ਕਿਸਾਨਾਂ ਦੇ ਹੱਕ 'ਚ ਅਤੇ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।

Ex.Army demonstrate in favor of farmers in Khanna
ਸਾਬਕਾ ਫੌਜੀਆਂ ਨੇ ਖੰਨਾ 'ਚ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ

By

Published : Sep 24, 2020, 4:19 PM IST

ਖੰਨਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦਾ ਬੱਚਾ-ਬੱਚਾ ਸੜਕਾਂ 'ਤੇ ਨਜ਼ਰ ਆ ਰਿਹਾ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਨਾਲ ਜਿੱਥੇ ਮਜ਼ਦੂਰ, ਨੌਜਵਾਨ, ਆੜਤੀਏ ਸ਼ਾਮਲ ਹਨ, ਹੁਣ ਦੇਸ਼ ਦੀ ਰਾਖੀ ਕਰਨ ਵਾਲੇ ਸਾਬਕਾ ਫੌਜੀ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਖੰਨਾ ਵਿੱਚ ਸਾਬਕਾ ਸੈਨਿਕ ਐਸੋਸੀਏਸ਼ਨ ਨੇ ਕਿਸਾਨਾਂ ਦੇ ਹੱਕ 'ਚ ਅਤੇ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।

ਸਾਬਕਾ ਫੌਜੀਆਂ ਨੇ ਖੰਨਾ 'ਚ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ

ਇਸ ਪ੍ਰਦਰਸ਼ਨ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ (ਸੇਵਾ ਮੁਕਤ) ਜਰਨੈਲ ਸਿੰਘ ਜਲਾਜਣ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪਾਸ ਕੀਤੇ ਇਹ ਬਿੱਲ ਕਿਸਾਨੀ ਨੂੰ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਜਵਾਨ ਸਰਹੱਦਾਂ ਦੀ ਰਾਖੀ ਕਰ ਰਿਹਾ ਹੈ ਅਤੇ ਕਿਸਾਨ ਦੇਸ਼ ਦਾ ਢਿੱਡ ਭਰ ਰਿਹਾ ਹੈ। ਉਨ੍ਹਾਂ ਕਿਹਾ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਹੇਠ ਉਹ ਸੰਘਰਸ਼ ਕਰਦੇ ਹੋਏ ਕਿਸਾਨਾਂ ਦੇ ਨਾਲ ਇਸ ਸੰਘਰਸ਼ ਵਿੱਚ ਹਮੇਸ਼ਾ ਖੜ੍ਹੇ ਰਹਿਣਗੇ।

ABOUT THE AUTHOR

...view details