Republic Day : ਸਰਕਾਰ ਤੋਂ ਨਾਰਾਜ਼ ਹੋਏ ਸਾਬਕਾ ਫੌਜੀ, ਬੋਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਨਹੀਂ ਦਿੱਤਾ ਜਾਂਦਾ ਸੱਦਾ
ਸਰਕਾਰ ਤੋਂ ਨਾਰਾਜ਼ ਹੋਏ ਸਾਬਕਾ ਫੌਜੀ, ਬੋਲੇ ਨਹੀਂ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਨਹੀਂ ਦਿੱਤਾ ਜਾਂਦਾ ਸੱਦਾ ਲੁਧਿਆਣਾ:ਜਿਲ੍ਹੇ ਦੇਸਾਬਕਾ ਸੈਨਿਕਾਂ ਵਿੱਚ ਸਰਕਾਰ ਦੇ ਖਿਲਾਫ ਅਫਸੋਸ ਹੈ ਕਿ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਸੱਦਾ ਨਹੀਂ ਦਿੱਤਾ ਜਾਂਦਾ। ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਹਾੜਾ ਬੜੀ ਹੀ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ ਜਾਂਦਾ ਹੈ, ਉਥੇ ਹੀ ਲੁਧਿਆਣਾ 'ਚ ਜਿੱਥੇ ਹਰ ਸਾਲ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ 'ਚ ਤਿਰੰਗਾ ਲਹਿਰਾਇਆ ਜਾਂਦਾ ਹੈ, ਪਰ ਇਸ ਜ਼ਿਲ੍ਹਾ ਪੱਧਰੀ ਸਮਾਗਮਾਂ ਤੋਂ ਕੁਝ ਹੀ ਮੀਟਰ ਦੀ ਦੂਰੀ 'ਤੇ ਲੁਧਿਆਣਾ ਦੇ ਰੱਖ ਬਾਗ 'ਚ ਸਾਬਕਾ ਫੌਜੀਆਂ ਵੱਲੋਂ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਵੱਖਰੇ ਤੌਰ 'ਤੇ ਮਨਾਇਆ ਜਾਂਦਾ ਹੈ।
ਨਜ਼ਰਅੰਦਾਜ਼ ਕੀਤੇ ਜਾ ਰਹੇ ਨੇ ਫੌਜੀ:ਜਦੋਂ ਇਸਦਾ ਕਾਰਨ ਸਾਬਕਾ ਫੌਜੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜ਼ਿਲਾ ਪੱਧਰੀ ਪ੍ਰੋਗਰਾਮਾਂ 'ਚ ਬਿਲਕੁਲ ਵੀ ਨਹੀਂ ਬੁਲਾਇਆ ਜਾਂਦਾ। ਉਨ੍ਹਾਂ ਕਿਹਾ ਕਿ ਜਦੋਂ ਕਿ ਅਸੀਂ ਫੌਜੀ ਦੇਸ਼ ਦੀ ਆਨ ਸ਼ਾਨ ਦੀ ਰੱਖਿਆ ਲਈ ਆਪਣੀ ਜਾਨ ਤਕ ਵਾਰ ਦਿੰਦੇ ਹਨ ਸਰਹੱਦ ਤੋਂ ਤਿਰੰਗੇ 'ਚ ਲਪੇਟ ਸ਼ਾਹੀਦ ਫੌਜੀ ਨੂੰ ਲਿਆਇਆ ਜਾਂਦਾ ਹੈ ਪਰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਦੇ ਸਮਾਗਮਾਂ 'ਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਦੇ ਮੁਲਾਜ਼ਮ ਬਣੇ ਠੱਗ, ਭਰਤੀ ਕਰਵਾਉਣ ਲਈ ਨੌਜਵਾਨ ਤੋਂ ਠੱਗੇ ਲੱਖਾਂ ਰੁਪਏ !
ਸਾਬਕਾ ਫੌਜੀਆਂ ਨੇ ਕਿਹਾ ਉਨ੍ਹਾ ਨੂੰ ਕੋਈ ਸੱਦਾ ਪੱਤਰ ਨਹੀਂ ਮਿਲਦਾ। ਸਿਰਫ ਦਿੱਲੀ ਵਿਚ ਹੋਣ ਵਾਲੀ ਪਰੇਡ ਦੇ ਦੌਰਾਨ ਫੌਜ ਦੀਆਂ ਟੁਕੜੀਆਂ ਨੂੰ ਇਸ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਂਦਾ ਹੈ ਅਤੇ ਵੀਆਈਪੀ ਉਨ੍ਹਾਂ ਤੋਂ ਸਲਾਮੀ ਵੀ ਲੈਂਦੇ ਨੇ ਪਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਕਿਸੇ ਵੀ ਸ਼ਹਿਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਵਿੱਚ ਨਾ ਤਾਂ ਫੌਜੀਆਂ ਨੂੰ ਬੁਲਾਇਆ ਜਾਂਦਾ ਹੈ ਅਤੇ ਨਾ ਹੀ ਪਰੇਡ ਦੀ ਅਗਵਾਈ ਫੌਜੀਆਂ ਦੀ ਟੁਕੜੀ ਵੱਲੋਂ ਕੀਤੀ ਜਾਂਦੀ ਹੈ, ਜਦਕਿ ਦੇਸ਼ ਦੀ ਰਾਖੀ ਫੌਜੀ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਸ਼ੁਰੂ ਤੋਂ ਕਰਦੇ ਰਹੇ ਨੇ।
ਸਾਬਕਾ ਫੌਜੀਆਂ ਵੱਲੋਂ ਵੱਖਰੇ ਤੌਰ ਤੇ ਲੁਧਿਆਣਾ ਦੇ ਰੱਖ ਬਾਅਦ ਇਹ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ। ਸੇਵਾ ਮੁਕਤ ਫੌਜੀਆਂ ਨੇ ਕਿਹਾ ਕਿ ਫੌਜ ਵਲੋਂ ਦੇਸ਼ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਨਿਭਾਈ ਗਈ। ਉਨ੍ਹਾ ਕਿਹਾ ਪਰ ਸਾਨੂੰ ਹੀ ਸਰਕਾਰੀ ਪ੍ਰੋਗਰਾਮਾਂ ਦੇ ਵਿੱਚ ਅਣਗੌਲਿਆ ਜਾਂਦਾ ਹੈ। ਉਨ੍ਹਾ ਨੇ ਕਿਹਾ ਕਿ ਅੱਜ ਵੀ ਜਿਸ ਤਰ੍ਹਾਂ ਸਾਡੀਆਂ ਸਰਕਾਰਾਂ ਚੱਲ ਰਹੀਆਂ ਹਨ ਅਤੇ ਫੌਜ ਦੇ ਜਵਾਨਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ, ਉਸ ਤੋਂ ਸਾਨੂੰ ਅੱਜ ਵੀ ਅੰਗਰੇਜ਼ਾਂ ਦੇ ਰਾਜ ਦੀ ਝਲਕ ਮਿਲਦੀ ਹੈ।