ਲੁਧਿਆਣਾ:ਆਮ ਆਦਮੀ ਪਾਰਟੀ(Aam Aadmi Party) ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ(Upcoming 2022 Punjab Assembly Elections) ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ। ਜਿਸ ਵਿੱਚਆਮ ਆਦਮੀ ਪਾਰਟੀ ਦੀ ਜਗਰਾਉਂ(Jag Rao) ਹਲਕੇ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ(MLA Sarabjit Kaur Manunke) ਨੂੰ ਮੁੜ ਤੋਂ ਪਾਰਟੀ ਨੇ ਟਿਕਟ ਦੇ ਦਿੱਤੀ ਹੈ।
ਅੱਜ (ਸ਼ੁੱਕਰਵਾਰ) ਆਮ ਆਦਮੀ ਪਾਰਟੀ ਵੱਲੋਂ ਆਪਣੇ ਪਹਿਲੇ ਦਸ ਉਮੀਦਵਾਰਾਂ ਦੀ ਜੋ ਸੂਚੀ ਜਾਰੀ ਕੀਤੀ ਗਈ ਹੈ, ਉਸ ਵਿੱਚ ਸਰਬਜੀਤ ਕੌਰ ਮਾਣੂੰਕੇ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਉਹ ਜਗਰਾਉਂ ਹਲਕੇ ਤੋਂ ਮੌਜੂਦਾ ਵਿਧਾਇਕ ਹਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਡਿਪਟੀ ਲੀਡਰ ਦੀ ਵੀ ਭੂਮਿਕਾ ਅਦਾ ਕਰ ਰਹੇ ਹਨ।
ਜਗਰਾਉਂ ਤੋਂ ਆਪ ਦਾ ਝਾੜੂ ਫਿਰ ਸਰਬਜੀਤ ਕੌਰ ਮਾਣੂੰਕੇ ਦੇ ਹੱਥ ਸਾਡੀ ਟੀਮ ਵੱਲੋਂ ਜਦੋਂ ਉਹਨਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਪਾਰਟੀ ਹਾਈ ਕਮਾਨ ਦੇ ਨਾਲ ਸਥਾਨਕ ਲੋਕਾਂ ਦਾ ਵੀ ਧੰਨਵਾਦ ਕੀਤਾ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਸਾਡੇ ਸਹਿਯੋਗੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਇੱਕੋ ਹੀ ਅਸੂਲ ਹੈ, ਜਦੋਂ ਟਿਕਟ ਦੇਣੀ ਹੁੰਦੀ ਹੈ ਤਾਂ ਉਸੇ ਹਲਕੇ ਤੋਂ ਦਿੱਤੀ ਜਾਂਦੀ ਹੈ।
ਉਹਨਾਂ ਕਿਹਾ ਕਿ ਆਪਣੇ ਕਾਰਜਕਾਲ ਦੇ ਦੌਰਾਨ ਵਿਧਾਇਕ ਨੇ ਲੋਕਾਂ ਦੇ ਕਿੰਨੇ ਮਸਲੇ ਹੱਲ ਕੀਤੇ, ਕਿੰਨੀ ਆਵਾਜ਼ ਵਿਧਾਨ ਸਭਾ 'ਚ ਚੁੱਕੀ, ਇਸਦਾ ਪੂਰਾ ਰਿਪੋਰਟ ਕਾਰਡ ਨਾਲ ਲੈ ਕੇ ਜਾਣਾ ਪੈਂਦਾ ਹੈ।
ਸਰਬਜੀਤ ਕੌਰ ਮਾਣੂੰਕੇ ਨੇ ਜਿੱਥੇ ਅਰਵਿੰਦ ਕੇਜਰੀਵਾਲ(Arvind Kejriwal) ਅਤੇ ਭਗਵੰਤ ਮਾਨ(Bhagwant Mann) ਦਾ ਧੰਨਵਾਦ ਕੀਤਾ, ਉੱਥੇ ਹੀ ਇਹ ਵੀ ਕਿਹਾ ਕਿ ਜੋ ਵਿਧਾਇਕ ਜਾਂ ਆਗੂ ਆਮ ਆਦਮੀ ਪਾਰਟੀ ਛੱਡ ਕੇ ਦੂਜੀ ਪਾਰਟੀਆਂ ਵੱਲ ਜਾ ਰਹੇ ਹਨ, ਉਨ੍ਹਾਂ ਨੂੰ ਪਾਰਟੀ ਵਿੱਚ ਹੀ ਰਹਿਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੂੰ ਮੌਕਾ ਆਮ ਆਦਮੀ ਪਾਰਟੀ ਨੇ ਹੀ ਦਿੱਤਾ ਸੀ, ਨਾਲ ਹੀ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਲਗਾਤਾਰ ਜੋ ਵਿਧਾਇਕ ਪਾਰਟੀ ਛੱਡ ਰਹੇ ਨੇ ਜਾਂ ਪਾਰਟੀ ਛੱਡਣ ਦੇ ਸੰਕੇਤ ਦੇ ਰਹੇ ਨੇ, ਕਿ ਉਨ੍ਹਾਂ ਕਰਕੇ ਪਾਰਟੀ ਵੱਲੋਂ ਟਿਕਟਾਂ ਐਲਾਨੀਆਂ ਗਈਆਂ? ਤਾਂ ਉਨ੍ਹਾਂ ਕਿਹਾ ਕਿ ਨਹੀਂ ਅਜਿਹਾ ਨਹੀਂ ਹੈ, ਪਹਿਲਾਂ ਵੀ ਬੀਤੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕਈ ਮਹੀਨੇ ਪਹਿਲਾਂ ਹੀ ਜਾਰੀ ਕ ਰ ਦਿੱਤੀ ਸੀ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ